ਚੰਡੀਗੜ੍ਹ/ਹੁਸ਼ਿਆਰਪੁਰ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਕਈ ਖੁਲਾਸੇ ਹੋ ਰਹੇ ਹਨ। ਅੱਜ ਪੰਜਾਬ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਇਸ ਮਾਮਲੇ ਵਿੱਚ ਕਈ ਅਹਿਮ ਖੁਲਾਸੇ ਕੀਤੇ ਹਨ। ਲਾਰੈਂਸ ਨੇ ਇਸ ਮਾਮਲੇ 'ਚ ਗੈਂਗਸਟਰ ਗੋਰਾ ਦਾ ਨਾਂ ਲਿਆ ਸੀ, ਜਿਸ ਤੋਂ ਬਾਅਦ ਪੁਲਸ ਗੋਰਾ ਨੂੰ ਗ੍ਰਿਫ਼ਤਾਰ ਕਰਨ ਲਈ ਹੁਸ਼ਿਆਰਪੁਰ ਨਿਕਲ ਗਈ ਸੀ। ਪਤਾ ਲੱਗਾ ਹੈ ਕਿ ਪੰਜਾਬ ਪੁਲਸ ਨੇ ਗੁਰਪ੍ਰੀਤ ਗੋਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੈਂਗਸਟਰ ਗੋਰਾ ਗੋਲਡੀ ਬਰਾੜ ਦਾ ਜੀਜਾ ਹੈ ਤੇ ਇਸ ਕਤਲ ਕਾਂਡ 'ਚ ਉਸ ਦੀ ਸ਼ਮੂਲੀਅਤ ਦੱਸੀ ਜਾ ਰਹੀ ਹੈ। ਉਸ ਨੂੰ ਪੁੱਛਗਿੱਛ ਲਈ ਹੁਸ਼ਿਆਰਪੁਰ ਜੇਲ੍ਹ ਤੋਂ ਖਰੜ ਲਿਆਂਦਾ ਗਿਆ ਹੈ। ਗੋਰਾ ਨੂੰ ਪੰਜਾਬ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਹੁਸ਼ਿਆਰਪੁਰ ਤੋਂ ਲਿਆਂਦਾ ਜਾ ਰਿਹਾ ਹੈ।
ਖ਼ਬਰ ਇਹ ਵੀ : ਮੂਸੇਵਾਲਾ ਕੇਸ 'ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10
ਇਸ ਦੌਰਾਨ ਹਥਿਆਰਾਂ ਨੂੰ ਲੈ ਕੇ ਵੀ ਖੁਲਾਸਾ ਹੋਇਆ ਹੈ। ਮੁਲਜ਼ਮ ਹਥਿਆਰ ਆਪਣੇ ਨਾਲ ਨਹੀਂ ਸਗੋਂ ਪੰਜਾਬ-ਹਰਿਆਣਾ ਬਾਰਡਰ ਨੇੜੇ ਮਿੱਟੀ 'ਚ ਦੱਬ ਗਏ ਸਨ। ਪੁਲਸ ਜਲਦ ਹੀ ਇਨ੍ਹਾਂ ਬਾਰੇ ਪਤਾ ਲਗਾ ਲਵੇਗੀ। ਮਾਨਸਾ ਦੀ ਅਦਾਲਤ ਨੇ ਲਾਰੈਂਸ ਨੂੰ 7 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਨੂੰ ਬੀਤੀ ਰਾਤ ਦਿੱਲੀ ਤੋਂ ਪੰਜਾਬ ਲੈ ਕੇ ਅੱਜ ਸਵੇਰੇ 3 ਵਜੇ ਮਾਨਸਾ ਲੈ ਕੇ ਆਈ ਸੀ ਤੇ 4 ਵਜੇ ਉਸ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਇਸ ਤੋਂ ਬਾਅਦ ਕਾਫੀ ਦੇਰ ਤੱਕ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ ਰਹੀ। ਇਸ ਦੌਰਾਨ ਕਈ ਵੱਡੇ ਖੁਲਾਸੇ ਹੋਏ।
ਇਹ ਵੀ ਪੜ੍ਹੋ : ਤਿਰੰਗੇ ’ਚ ਪਰਤੇ ਗੁਰਪ੍ਰੀਤ ਸਿੰਘ ਦਾ ਸੈਨਿਕ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੂਸੇਵਾਲਾ ਕੇਸ 'ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10
NEXT STORY