ਅਬੋਹਰ (ਸੁਨੀਲ) : ਨੇੜਲੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੇ ਵਿਆਹ ਵਿਚ ਆਏ ਉਸ ਦੇ ਜੀਜੇ ਦੀ ਸਵੇਰੇ ਅਚਾਨਕ ਮੌਤ ਹੋ ਗਈ। ਘਟਨਾ ਤੋਂ ਬਾਅਦ ਪੂਰੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਮਦਨ ਲਾਲ ਪੁੱਤਰ ਮਨੀਰਾਮ ਉਮਰ ਕਰੀਬ 35 ਸਾਲ ਵਾਸੀ ਵਾਰਡ ਨੰਬਰ 8 ਚਾਈਆਂ ਰਾਵਤਸਰ ਹਨੂੰਮਾਨਗੜ੍ਹ ਜ਼ਿਲ੍ਹਾ ਰਾਜਸਥਾਨ ਜੋ ਕਿ ਤਿੰਨ ਲੜਕੀਆਂ ਅਤੇ ਇਕ ਲੜਕੇ ਦਾ ਪਿਤਾ ਸੀ। ਬੀਤੇ ਦਿਨੀਂ ਆਪਣੇ ਪਰਿਵਾਰ ਸਮੇਤ ਆਪਣੇ ਸਾਲ਼ੇ ਮਾਂਗੀ ਲਾਲ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਏ. ਐੱਸ. ਆਈ. ਆਪਣੇ ਹੀ ਦਫ਼ਤਰ ਵਿਚ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਖੁਸ਼ੀ ਦੇ ਮਾਹੌਲ ਵਿਚ ਨੱਚਦੇ ਹੋਏ ਉਸਨੇ ਜ਼ਿਆਦਾ ਸ਼ਰਾਬ ਪੀ ਲਈ। ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਕੁਝ ਹੀ ਸਮੇਂ ਵਿਚ ਬੇਹੋਸ਼ ਹੋ ਗਿਆ। ਪਰਿਵਾਰ ਵਾਲਿਆਂ ਨੇ ਡਾਕਟਰਾਂ ਨੂੰ ਦਿਖਾਇਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੱਧਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UAE ਜਾ ਕੇ 51 ਹਜ਼ਾਰ ਮਹੀਨਾ ਕਮਾਉਣ ਦਾ ਸੁਨਹਿਰੀ ਮੌਕਾ!
NEXT STORY