ਜਲੰਧਰ (ਵਰੁਣ)– ਮਿੱਠਾਪੁਰ ਰੋਡ ’ਤੇ ਰੌਕੀ ਕਾਲੋਨੀ ਵਿਚ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਕ ਭਰਾ ਨੇ ਚੱਲ ਰਹੇ ਘਰੇਲੂ ਝਗੜੇ ਦੌਰਾਨ ਆਪਣੀ ਭੈਣ ਨੂੰ ਧੱਕਾ ਮਾਰ ਦਿੱਤਾ, ਜਿਸ ਦੀ ਡਿੱਗਣ ਨਾਲ ਮੌਤ ਹੋ ਗਈ। ਔਰਤ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਸੂਚਨਾ ਤੁਰੰਤ ਥਾਣਾ ਨੰਬਰ 7 ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਔਰਤ ਦੇ ਭਰਾ ਅਤੇ 2 ਹੋਰਨਾਂ ਲੋਕਾਂ ਖ਼ਿਲਾਫ਼ ਧਾਰਾ 304 ਅਧੀਨ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ? ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਥਾਣਾ ਨੰਬਰ 7 ਦੇ ਸਬ-ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਜਿਉਂ ਹੀ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਆਪਣੀ ਟੀਮ ਦੇ ਨਾਲ ਮੌਕੇ ’ਤੇ ਪੁੱਜੇ ਅਤੇ ਮ੍ਰਿਤਕਾ ਪੁਸ਼ਪਾ ਪਤਨੀ ਦਿਨੇਸ਼ ਕੁਮਾਰ ਨਿਵਾਸੀ ਰੌਕੀ ਕਾਲੋਨੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ। ਉਨ੍ਹਾਂ ਕਿਹਾ ਕਿ ਪੁਸ਼ਪਾ ਦਾ ਆਪਣੇ ਭਰਾ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਦੋਵਾਂ ਵਿਚ ਪਹਿਲਾਂ ਤਾਂ ਬਹਿਸ ਹੋਈ ਅਤੇ ਗੱਲ ਹੱਥੋਪਾਈ ’ਤੇ ਪਹੁੰਚ ਗਈ। ਇਸੇ ਦੌਰਾਨ ਪੁਸ਼ਪਾ ਦੇ ਭਰਾ ਨੇ ਉਸ ਨੂੰ ਧੱਕਾ ਦੇ ਦਿੱਤਾ, ਜਿਸ ਦੇ ਸਿਰ ’ਤੇ ਸੱਟ ਲੱਗਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ESM ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ
ਸਬ-ਇੰਸਪੈਕਟਰ ਨੇ ਅੱਗੇ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਹੜੇ ਔਰਤ ਦੀ ਮੌਤ ਤੋਂ ਬਾਅਦ ਫ਼ਰਾਰ ਹੋ ਚੁੱਕੇ ਸਨ। ਪੁਲਸ ਦਾ ਕਹਿਣਾ ਹੈ ਕਿ ਜਲਦ ਸਾਰੇ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਖਿਰ ਕਿਉਂ ਲਿਆ ਗਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ, ਮੰਤਰੀ ਲਾਲਜੀਤ ਭੁੱਲਰ ਨੇ ਦੱਸੀ ਵਜ੍ਹਾ
NEXT STORY