ਰੂਪਨਗਰ (ਵਿਜੇ)- ਸਤਲੁਜ ਦਰਿਆ ਵਿਚ ਇਕ ਬੱਚੇ ਦੀ ਨਹਾਉਂਦੇ ਸਮੇਂ ਡੁੱਬ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਸੁਭਾਸ਼ ਠਾਕੁਰ ਪੁੱਤਰ ਕੇਦਾਰ ਠਾਕੁਰ ਹਾਲ ਨਿਵਾਸੀ ਜੈਨ ਮਹੱਲਾ ਦੇ ਰੂਪ ’ਚ ਹੋਈ ਹੈ। ਮ੍ਰਿਤਕ ਬੱਚੇ ਦੇ ਪਿਤਾ ਕੇਦਾਰ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਦੇ 7 ਬੱਚੇ ਹਨ, ਜਿਨ੍ਹਾਂ ’ਚੋਂ ਪੰਜ ਕੁੜੀਆਂ ਅਤੇ ਦੋ ਮੁੰਡੇ ਹਨ। ਸੁਭਾਸ਼ ਸਭ ਤੋਂ ਛੋਟਾ ਮੁੰਡਾ ਸੀ। ਉਨ੍ਹਾਂ ਦੱਸਿਆ ਕਿ ਸੁਭਾਸ਼ ਆਪਣੇ ਦੋ ਦੋਸਤਾਂ ਨਾਲ ਬੀਤੇ ਦਿਨ ਸਵੇਰੇ ਘਰ ਤੋਂ ਚਲਾ ਗਿਆ ਸੀ । ਜਦੋ ਸ਼ਾਮ ਤੱਕ ਵਾਪਸ ਨਾ ਆਇਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਉਸ ਦੇ ਦੋਸਤਾਂ ਤੋਂ ਕਾਫ਼ੀ ਪੁੱਛਗਿੱਛ ਕਰਨ ’ਤੇ ਵੀ ਉਨ੍ਹਾਂ ਕੁਝ ਨਾ ਦੱਸਿਆ, ਜਿਸ ਦੇ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਉਨਾਂ ਦੱਸਿਆ ਕਿ ਪੁਲਸ ਵੱਲੋਂ ਪੁੱਛਗਿੱਛ ਕਰਨ ’ਤੇ ਦੋਸਤਾਂ ਨੇ ਕਿਹਾ ਕਿ ਉਹ ਸਤਲੁਜ ਦਰਿਆ ’ਚ ਨਹਾਉਣ ਲਈ ਗਏ ਸੀ ਅਤੇ ਸੁਭਾਸ਼ ਦਰਿਆ ’ਚ ਡੁੱਬ ਗਿਆ।
ਇਹ ਵੀ ਪੜ੍ਹੋ: ਮਾਹਿਲਪੁਰ 'ਚ ਦਰਦਨਾਕ ਹਾਦਸਾ, ਟੋਭੇ ’ਚ ਨਹਾਉਣ ਗਏ ਦੋ ਸਕੇ ਭਰਾਵਾਂ ਦੀ ਡੁੱਬ ਕੇ ਮੌਤ, ਘਰ 'ਚ ਮਚਿਆ ਚੀਕ-ਚਿਹਾੜਾ
ਇਸ ਸਬੰਧ ’ਚ ਏ. ਐੱਸ. ਆਈ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਬੱਚਾ ਘਰ ਤੋਂ ਲਾਪਤਾ ਹੋ ਗਿਆ। ਪੁਲਸ ਵੱਲੋਂ ਬੱਚੇ ਦੀ ਭਾਲ ਕੀਤੀ ਗਈ ਅਤੇ ਬੱਚੇ ਦੀ ਲਾਸ਼ ਸਤਲੁਜ ਦਰਿਆ ’ਚੋਂ ਮਿਲੀ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪੁਲਸ ਨੇ ਬੱਚੇ ਦੇ ਪਿਤਾ ਕਿਦਾਰ ਠਾਕਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਜਨਤਾ ’ਤੇ ਕੋਈ ਅਹਿਸਾਨ ਨਹੀਂ: ਰਾਜਾ ਵੜਿੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਹਿਲਪੁਰ 'ਚ ਦਰਦਨਾਕ ਹਾਦਸਾ, ਟੋਭੇ ’ਚ ਨਹਾਉਣ ਗਏ ਦੋ ਸਕੇ ਭਰਾਵਾਂ ਦੀ ਡੁੱਬ ਕੇ ਮੌਤ, ਘਰ 'ਚ ਮਚਿਆ ਚੀਕ-ਚਿਹਾੜਾ
NEXT STORY