ਲੁਧਿਆਣਾ (ਗੌਤਮ)- ਘਰੋਂ ਭੈਣ ਭਰਾ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਬੱਚਿਆਂ ਦੀ ਮਾਤਾ ਦੇ ਬਿਆਨ ’ਤੇ ਅਣਪਛਾਤੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬੱਚਿਆਂ ਦੀ ਮਾਂ ਨੇ ਦੱਸਿਆ ਕਿ ਉਸ ਦਾ 9 ਸਾਲ ਦਾ ਪੁੱਤਰ ਤੇ 6 ਸਾਲ ਦੀ ਧੀ ਘਰੋਂ ਬਿਨਾਂ ਦੱਸੇ ਕਿਤੇ ਚਲੇ ਗਏ। ਉਨ੍ਹਾਂ ਦੀ ਕਾਫੀ ਭਾਲ ਕੀਤੀ ਪਰ ਉਨ੍ਹਾਂ ਦਾ ਕੁਝ ਪਤਾ ਨਾ ਲੱਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਬੱਚਿਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ ਨੂੰ ਲੱਗੀ ਅੱਗ
NEXT STORY