ਟਾਂਡਾ ਉੜਮੁੜ (ਪੰਡਿਤ, ਗੁਪਤਾ, ਜਸਵਿੰਦਰ)- ਪਿੰਡ ਡੁਮਾਣਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ 2 ਭਰਾਵਾਂ ’ਤੇ ਜਾਨਲੇਵਾ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਦੇ ਦੋਸ਼ ’ਚ ਟਾਂਡਾ ਪੁਲਸ ਨੇ 8 ਲੋਕਾਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਗੁਰਮੀਤ ਸਿੰਘ ਪੁੱਤਰ ਸੰਤ ਸਿੰਘ ਵਾਸੀ ਪਿੰਡ ਡੁਮਾਣਾ ਦੇ ਬਿਆਨ ਦੇ ਆਧਾਰ ’ਤੇ ਗੁਰਦੇਵ ਸਿੰਘ ਨਿੱਕਾ ਪੁੱਤਰ ਦਲੀਪ ਸਿੰਘ, ਦਲੀਪ ਸਿੰਘ ਪੁੱਤਰ ਬਹਾਦੁਰ ਸਿੰਘ, ਦਰਸ਼ਨ ਸਿੰਘ ਪੁੱਤਰ ਰੁਲਦਾ ਸਿੰਘ, ਗੁਰਮੀਤ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਅਵਾਨ ਘੋੜੇਸ਼ਾਹ ਤੇ 4 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਸੜਕ ਕਿਨਾਰੇ ਗੱਲਾਂ ਕਰਦੇ ਵਿਅਕਤੀਆਂ 'ਤੇ ਆ ਚੜ੍ਹੀ ਪੁਲਸ ਦੀ ਗੱਡੀ, 1 ਨੇ ਤੋੜਿਆ ਦਮ, ਲੋਕਾਂ ਨੇ ਲਾ'ਤਾ ਜਾਮ
ਸ਼ਿਕਾਇਤਕਰਤਾ ਗੁਰਮੀਤ ਸਿੰਘ ਨੇ ਦੱਸਿਆ ਕਿ 21 ਨਵੰਬਰ ਨੂੰ ਦੁਪਹਿਰ 2 ਵਜੇ ਦੇ ਕਰੀਬ ਜਦੋਂ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਖੇਤਾਂ ਨੂੰ ਪਾਣੀ ਲਾਉਣ ਗਏ ਸੀ ਤਾਂ ਉਕਤ ਮੁਲਜ਼ਮਾਂ ਨੇ ਉਨ੍ਹਾਂ ਨੂੰ ਪਾਣੀ ਲਾਉਣ ਤੋਂ ਰੋਕਦੇ ਹੋਏ ਉਨ੍ਹਾਂ ’ਤੇ ਦਾਤਰ ਤੇ ਹੋਰਨਾਂ ਹਥਿਆਰਾਂ ਨਾਲ ਹਮਲਾ ਕਰ ਕੇ ਦੋਵਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।
ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਪ੍ਰਵਾਸੀ ਮਜ਼ਦੂਰਾਂ ਕੋਲੋਂ ਜਾਣਕਾਰੀ ਮਿਲਣ ’ਤੇ ਕੁਲਦੀਪ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਹੋਰਨਾਂ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ, ਜਿੱਥੋਂ ਮੁੱਢਲੀ ਮਦਦ ਤੋਂ ਬਾਅਦ ਦੋਵਾਂ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਿੰਘ ਲੋਕ ਰਾਮ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੇ ਭਰਾ ਨੂੰ ਨੌਜਵਾਨਾਂ ਨੇ ਰਸਤੇ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਹਾਲ ਦੇਖ ਛੋਟਾ ਭਰਾ ਵੀ ਗੁਆ ਬੈਠਾ ਹੋਸ਼
NEXT STORY