ਅੰਮ੍ਰਿਤਸਰ (ਸੰਜੀਵ) : ਥਾਣਾ ਸਦਰ ਦੇ ਇਲਾਕੇ ਮੁਸਤਫਾਬਾਦ ਇੰਦਰਾ ਕਾਲੋਨੀ ਵਿਚ ਸੋਮਵਾਰ ਨੂੰ ਅਣਪਛਾਤੇ ਲੁਟੇਰਿਆਂ ਨੇ ਘਰ ਵਿਚ ਇਕੱਲੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਗੁਲਸ਼ਨ ਸਿੰਘ ਸੋਢੀ (55) ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆ ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਨੇ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਲਾਮ ! ਪੁਲਸ ਮੁਲਾਜ਼ਮ ਨੇ ਪੱਗ ਨਾਲ ਬਚਾਈ ਭਾਖੜਾ ਨਹਿਰ 'ਚ ਰੁੜ੍ਹੇ ਜਾਂਦੇ ਨੌਜਵਾਨ ਦੀ ਜਾਨ
ਜਾਣਕਾਰੀ ਮੁਤਾਬਕ ਬਜ਼ੁਰਗ ਗੁਲਸ਼ਨ ਸਿੰਘ ਸੋਢੀ ਦੀਆਂ ਕੁੜੀਆਂ ਵਿਆਹੀਆਂ ਹੋਈਆਂ ਹਨ ਅਤੇ ਉਹ ਘਰ ਵਿਚ ਇਕੱਲਾ ਰਹਿੰਦਾ ਸੀ। ਗੁਲਸ਼ਨ ਸਿੰਘ ਸੋਢੀ ਬਾਊਂਸਰ ਦੀਆਂ ਟੀਮਾਂ ਸਪਲਾਈ ਕਰਨ ਦਾ ਕੰਮ ਕਰਦਾ ਸੀ। ਗੁਲਸ਼ਨ ਸਿੰਘ ਸੋਢੀ ਕੈਂਸਰ ਤੋਂ ਪੀੜਤ ਸੀ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਗੁਲਸ਼ਨ ਨੂੰ ਲੱਗਣ ਵਾਲੇ ਟੀਕੇ ਦੀ ਕੀਮਤ ਕਰੀਬ 7 ਤੋਂ 8 ਲੱਖ ਰੁਪਏ ਹੁੰਦੀ ਸੀ, ਜਿਸ ਦੇ ਪੈਸੇ ਘਰ ਵਿਚ ਪਏ ਹੋਏ ਸਨ। ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰਨ ਤੋਂ ਬਾਅਦ ਘਰ ਵਿੱਚ ਪਈ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ
ਸੀ. ਸੀ. ਟੀ. ਵੀ ਕੈਮਰਿਆਂ ਤੋਂ ਪੁਲਸ ਕਰ ਰਹੀ ਹੈ ਜਾਂਚ
ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸੀ. ਸੀ. ਟੀ. ਵੀ ਫੁਟੇਜ ਦੀ ਜਾਂਚ ਕੀਤੀ। ਕੈਮਰੇ ਦੀ ਫੁਟੇਜ ਨੂੰ ਸਕੈਨ ਕੀਤਾ ਗਿਆ ਹੈ, ਜਿਸ ਵਿਚ ਪਤਾ ਲੱਗਾ ਹੈ ਕਿ ਚਾਰ ਅਣਪਛਾਤੇ ਲੁਟੇਰੇ ਗੁਲਸ਼ਨ ਸਿੰਘ ਸੋਢੀ ਦੇ ਘਰ ਵਿਚ ਦਾਖ਼ਲ ਹੋਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ ਸਨ। ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਗੁਲਸ਼ਨ ਸਿੰਘ ਸੋਢੀ ਦੀ ਲਾਸ਼ ਖ਼ੂਨ ਨਾਲ ਲੱਥਪੱਥ ਪਈ ਸੀ। ਘਰ ਦੀ ਨੌਕਰਾਣੀ ਨੇ ਘਟਨਾ ਦੀ ਜਾਣਕਾਰੀ ਦਿੱਤੀ। ਸਵੇਰੇ ਜਦੋਂ ਉਹ ਕੰਮ ’ਤੇ ਆਈ ਤਾਂ ਦਰਵਾਜ਼ਾ ਬੰਦ ਸੀ, ਖੜਕਾਉਣ ’ਤੇ ਵੀ ਜਦੋਂ ਉਹ ਨਾ ਖੁੱਲ੍ਹਿਆ ਤਾਂ ਉਸ ਨੇ ਆਪਣੀ ਚਾਬੀ ਨਾਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਚਾਬੀ ਅੰਦਰੋਂ ਲੱਗੀ ਹੋਈ ਸੀ। ਉਸ ਨੇ ਕਿਸੇ ਤਰ੍ਹਾਂ ਚਾਬੀ ਅੰਦਰੋਂ ਘੁਮਾਈ ਅਤੇ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋਈ ਤਾਂ ਉਸ ਨੇ ਗੁਲਸ਼ਨ ਸਿੰਘ ਸੋਢੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਅਤੇ ਸਾਮਾਨ ਖਿੱਲਰਿਆ ਪਿਆ ਦੇਖਿਆ।
ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ
ਇਹ ਕਹਿਣਾ ਹੈ ਏ. ਸੀ. ਪੀ. ਦਾ
ਮਾਮਲੇ ਦੀ ਜਾਂਚ ਕਰ ਰਹੇ ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਤੋਂ ਕਾਤਲਾਂ ਦਾ ਪਤਾ ਲਗਾ ਲਿਆ ਗਿਆ ਹੈ। ਬਹੁਤ ਜਲਦੀ ਪੁਲਸ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ। ਫ਼ਿਲਹਾਲ ਪਤਾ ਲੱਗਾ ਹੈ ਕਿ ਲੁਟੇਰੇ ਘਰ ਦੇ ਬਾਹਰ ਖੜ੍ਹੀ ਗੱਡੀ ’ਤੇ ਚੜ੍ਹ ਕੇ ਘਰ ਵਿਚ ਦਾਖਲ਼ ਹੋਏ ਸਨ।
ਇਹ ਵੀ ਪੜ੍ਹੋ : ਡੇਢ ਮਹੀਨਾ ਪਹਿਲਾਂ ਪਤੀ ਤੇ ਹੁਣ ਅਮਰੀਕਾ 'ਚ ਇਕਲੌਤੇ ਪੁੱਤ ਦੀ ਹੋਈ ਮੌਤ, ਪਿੱਛੇ ਵਿਲਕਣ ਲਈ ਰਹਿ ਗਈ ਮਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
NEXT STORY