ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਸੰਤੋਖਪੁਰਾ ਦੇ ਵਿਨੇ ਨਗਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਰਾਜਿੰਦਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੰਨੀ ਨਾਂ ਦੇ ਨੌਜਵਾਨ ਵੱਲੋਂ ਮਾਸਟਰ ਰਾਜਿੰਦਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਵਿਚਾਲੇ ਆਪਸੀ ਬਹਿਸ ਮਗਰੋਂ ਸੰਨੀ ਨੇ ਰਾਜਿੰਦਰ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੰਨੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਕ ਸੰਤੋਖਪੁਰਾ ਏਰੀਆ ਵਿਚ ਡਰੈੱਸ ਗੁਰੂ ਨਾਂ ਦੇ ਮਸ਼ਹੂਰ ਸ਼ਾਪ ਵਿਚ ਰਾਜਿੰਦਰ ਅਤੇ ਸੰਨੀ ਕੰਮ ਕਰਦੇ ਹਨ ਅਤੇ ਦੋਵੇਂ ਨੌਜਵਾਨ ਇਕੱਠੇ ਰਹਿੰਦੇ ਹਨ।
ਇਹ ਵੀ ਪੜ੍ਹੋ- ਜਲੰਧਰ: ਅਧਿਆਪਕ ਨੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਣ 'ਤੇ ਖੁੱਲ੍ਹਿਆ ਭੇਤ

ਵਾਰਦਾਤ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਦਾ ਹੋਰ ਕਰਮਚਾਰੀ ਉਥੇ ਪਹੁੰਚਿਆ ਤਾਂ ਰਾਜਿੰਦਰ ਦੀ ਲਾਸ਼ ਖ਼ੂਨ ਨਾਲ ਲਥਪਥ ਪਈ ਸੀ। ਡਰੈੱਸ ਗੁਰੂ ਦੇ ਮਾਲਕ ਸਾਗਰ ਨੇ ਦੱਸਿਆ ਕਿ ਉਹ ਬੀਤੇ ਦਿਨ ਤੋਂ ਕਿਸੇ ਕੰਮ ਲਈ ਸ਼ਹਿਰ ਤੋਂ ਬਾਹਰ ਗਿਆ ਹੋਇਆ ਹੈ। ਉਸ ਨੂੰ ਵੀ ਸਵੇਰੇ ਵਾਰਦਾਤ ਦੀ ਜਾਣਕਾਰੀ ਦਿੱਤੀ ਗਈ। ਰਾਜਿੰਦਰ ਇਕ ਮਹੀਨਾ ਪਹਿਲਾਂ ਹੀ ਉਸ ਦੀ ਦੁਕਾਨ 'ਤੇ ਕੰਮ ਉਤੇ ਲੱਗਾ ਸੀ। ਉਥੇ ਹੀ ਸੰਨੀ ਫਰਾਰ ਦੱਸਿਆ ਜਾ ਰਿਹਾ ਹੈ। ਮੌਕੇ ਉਤੇ ਪਹੁੰਚੀ ਰਾਮਾਮੰਡੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨੂਰਮਹਿਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ, ਨਵਜੰਮੀ ਬੱਚੀ ਖੇਤਾਂ ’ਚੋਂ ਮਿਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
NEXT STORY