ਮੋਰਿੰਡਾ (ਧੀਮਾਨ) : ਬੀਤੀ ਦੇਰ ਰਾਤ ਸਰਕਾਰੀ ਹਸਪਤਾਲ ਮੋਰਿੰਡਾ ਦੇ ਨੇੜਲੇ ਰੇਲਵੇ ਫਾਟਕ ਨੇੜੇ ਵਾਰਡ ਨੰਬਰ-8 ਵਿਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਰਿੰਡਾ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਕਤਲ ਨੌਜਵਾਨ ਦੇ ਚਚੇਰੇ ਭਰਾਵਾਂ ਨੇ ਹੀ ਕੀਤਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਮਨਜੀਤ ਸਿੰਘ ਔਲਖ ਅਤੇ ਪੁਲਸ ਥਾਣਾ ਸਿਟੀ ਮੋਰਿੰਡਾ ਦੇ ਐੱਸ. ਐੱਚ. ਓ. ਇੰਸਪੈਕਟਰ ਸੁਨੀਲ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਗੋਲ਼ੀਆਂ ਮਾਰ ਕੇ ਕੀਤਾ ਭੈਣ ਦਾ ਕਤਲ, ਵਾਰਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ
ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੇ ਇਕਲੌਤੇ ਪੁੱਤਰ ਅਤੇ ਤਿੰਨ ਭੈਣਾਂ ਦੇ ਭਰਾ ਸਤਨਾਮ ਸਿੰਘ ਉਰਫ ਸੱਤੂ (30) ਨਾਲ ਉਸ ਦੇ (ਸੱਤੂ ਦੇ) ਚਚੇਰੇ ਭਰਾ ਜਸਪ੍ਰੀਤ ਸਿੰਘ ਉਰਫ ਸੰਨੀ ਦੀ ਕਿਸੇ ਗੱਲ ਤੋਂ ਕਿਹਾ-ਸੁਣੀ ਹੋ ਗਈ, ਜਿਸ ’ਤੇ ਜਸਪ੍ਰੀਤ ਉਰਫ਼ ਸੰਨੀ, ਲਖਵਿੰਦਰ ਸਿੰਘ ਉਰਫ ਲੱਖੀ ਅਤੇ ਉਨ੍ਹਾਂ ਦੇ ਪਿਤਾ ਬਲਜਿੰਦਰ ਸਿੰਘ ਨੇ ਸਤਨਾਮ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸਿਟੀ ਪੁਲਸ ਨੇ ਸਤਨਾਮ ਸਿੰਘ ਉਰਫ ਸੱਤੂ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤੀ। ਐੱਸ. ਐੱਚ. ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਸਿਟੀ ਮੋਰਿੰਡਾ ਪੁਲਸ ਨੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੀ ਬਦਲੇਗੀ ਨੁਹਾਰ, ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤਾ ਕਰੋੜਾਂ ਦੀ ਲਾਗਤ ਦਾ ਕੰਮ
NEXT STORY