ਨਵੀਂ ਦਿੱਲੀ/ਅੰਮਿ੍ਰਤਸਰ (ਇੰਟ.): ਸੀਮਾ ਸੁਰੱਖਿਆ ਬਲ ਨੇ ਸ਼ੁੱਕਰਵਾਰ ਨੂੰ ਪੰਜਾਬ ’ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਸਥਿਤ ਇਲਾਕੇ ਤੋਂ 6 ਪਾਕਿਸਤਾਨੀ ਨੌਜਵਾਨਾਂ ਨੂੰ ਫੜਿ੍ਹਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰ ਕੀਤੇ ਗਏ ਸਾਰੇ ਲੋਕਾਂ ਦੀ ਉਮਰ 20 ਤੋਂ 21 ਸਾਲ ਦੇ ਦਰਮਿਆਨ ਹੈ। ਉਨ੍ਹਾਂ ਨੂੰ ਸ਼ਾਮ 5ਵਜੇਂ ਦੇ ਆਸ-ਪਾਸ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਤੋਂ ਫੜਿਆ ਗਿਆ।
ਇਹ ਵੀ ਪੜ੍ਹੋਂ : ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਨੇ ਕੈਪਟਨ ਨੂੰ ਲਿਆ ਨਿਸ਼ਾਨੇ ’ਤੇ, ਦੋਹਰੀ ਚਾਲ ਨਾ ਚੱਲਣ ਦੀ ਕਹੀ ਗੱਲ
ਸੂਤਰਾਂ ਨੇ ਦੱਸਿਆ ਕਿ ਉਕਤ ਨੌਜਵਾਨਾਂ ਤੋਂ ਫ਼ਿਲਹਾਲ ਸੁਰੱਖਿਆ ਅਤੇ ਖ਼ੁਫ਼ੀਆਂ ਏਜੰਸੀਆਂ ਦੀ ਸਾਂਝੀ ਟੀਮ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਇਹ ਪਤਾ ਲਾਇਆ ਜਾ ਸਕੇ ਕਿ ਉਹ ਭੁਲੇਖੇ ਨਾਲ ਸਰਹੱਦ ’ਤੇ ਪਹੁੰਚ ਗਏ ਜਾਂ ਉਨ੍ਹਾਂ ਦਾ ਕੋਈ ਗਲਤ ਮਕਸਦ ਸੀ। ਜ਼ਿਆਦਾ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਦੇ ਇਕ ਵਿਅਕਤੀ ਅਲੀ ਹੈਦਰ, ਜਿਸ ਨੇ ਗਲਤੀ ਨਾਲ 31ਦਸੰਬਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਕਰ ਲਈ ਸੀ, ਨੂੰ ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਲੇ ਕਰ ਦਿੱਤਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋਂ : ਪਰਨੀਤ ਕੌਰ ਅਤੇ ਹੈਰੀਮਾਨ ਨੇ ਹਾਦਸੇ ਦੇ ਸ਼ਿਕਾਰ ਕਿਸਾਨ ਦੇ ਪਰਿਵਾਰ ਨੂੰ ਸੌਂਪਿਆ ਨਵਾਂ ਟ੍ਰੈਕਟਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸ਼ਿਵ ਸੈਨਾ ਹਿੰਦੋਸਤਾਨ ਦੀਆਂ ਕਈ ਸ਼ਾਖਾਵਾਂ ਭੰਗ
NEXT STORY