ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ.ਐੱਸ.ਐੱਫ ਨੇ 5 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ ਪੰਜਾਬ ਫੰਟੀਅਰ ਦੇ ਡੀ.ਆਈ.ਜੀ. ਕਮ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਬੀ.ਐੱਸ.ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵਲੋਂ ਹੈਰੋਇਨ ਦੀ ਖੇਪ ਭੇਜੀ ਗਈ ਹੈ ਅਤੇ ਇਸ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਪੀ.ਓ.ਪੀ. ਸ਼ਾਮੇਕੇ ਦੇ ਏਰੀਏ 'ਚੋਂ ਸਰਚ ਮੁਹਿੰਮ ਚਲਾਇਆ ਗਿਆ ਅਤੇ ਇਸ ਸਰਚ ਮੁਹਿੰਮ ਦੌਰਾਨ ਬੀ.ਐੱਸ.ਐੱਫ ਨੂੰ 5 ਪੈਕੇਟ ਹੈਰੋਇਨ ਦੇ ਮਿਲੇ ਹਨ, ਜਿਨ੍ਹਾਂ ਦਾ ਭਾਰਤ 5 ਕਿਲੋ 360 ਗ੍ਰਾਮ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 26 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ।
5 ਹਜ਼ਾਰ ਤੋਂ ਵੱਧ ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਰ ਸਵਾਰ ਅੜਿੱਕੇ
NEXT STORY