ਬਮਿਆਲ (ਹਰਜਿੰਦਰ ਗੋਰਾਇਆ)- ਪਾਕਿਸਤਾਨ ਪੰਜਾਬ ਦੇ ਸਰਹੱਦੀ ਖੇਤਰਾਂ ਅੰਦਰ ਆਪਣੇ ਨਾਪਾਕ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ। ਕਦੀ ਸਰਹੱਦੀ ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਨਸ਼ੀਲੇ ਪਦਾਰਥ ਤੇ ਹੋਰ ਕਈ ਚੀਜ਼ਾਂ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਤਾਂ ਕਦੀ ਇੱਥੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਪਰ ਇਨ੍ਹਾਂ ਸਭ ਨੂੰ ਸਰਹੱਦਾਂ 'ਤੇ ਤਾਇਨਾਤ ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਇਸੇ ਤਰ੍ਹਾਂ ਅੱਜ ਬਮਿਆਲ ਸੈਕਟਰ 'ਚ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਪਹਾੜੀਪੁਰ ਇਲਾਕੇ ਅੰਦਰ ਸਵੇਰੇ-ਸਵੇਰੇ ਤਕਰੀਬਨ 6: 25 ਵਜੇ ਦੇ ਕਰੀਬ ਇਕ ਪਾਕਿਸਤਾਨੀ ਘੁਸਪੈਠੀਏ ਵੱਲੋਂ ਭਾਰਤੀ ਸਰਹੱਦ ਦੇ ਇਲਾਕੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ੱਕੀ ਗਤੀਵਿਧੀ ਨੂੰ ਵੇਖ ਕੇ ਬੀ.ਐੱਸ.ਐੱਫ. ਦੇ ਜਵਾਨ ਤੁਰੰਤ ਹਰਕਤ 'ਚ ਆ ਗਏ। ਉਨ੍ਹਾਂ ਨੇ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ, ਪਰ ਇਸ ਦੇ ਬਾਵਜੂਦ ਉਹ ਸਰਹੱਦ ਪਾਰ ਕਰ ਕੇ ਭਾਰਤ ਵਿਚ ਵੜਣ ਦੀ ਕੋਸ਼ਿਸ਼ ਕਰਦਾ ਰਿਹਾ। ਇਸ ਮਗਰੋਂ ਬੀ.ਐੱਸ.ਐੱਫ਼ ਨੇ ਗੋਲੀਬਾਰੀ ਵਿਚ ਘੁਸਪੈਠੀਏ ਨੂੰ ਮਾਰ ਮੁਕਾਇਆ ਤੇ ਉਸ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਅਗਲੇ ਹਫ਼ਤੇ ਤਕ...
ਇਸ ਸਾਰੀ ਗੱਲ ਦੀ ਪੁਸ਼ਟੀ ਕਰਦੇ ਹੋਏ ਥਾਣਾ ਨਰੋਟ ਜੈਮਲ ਸਿੰਘ ਦੇ ਇੰਚਾਰਜ ਅੰਗਰੇਜ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. ਵੱਲੋਂ ਜਦ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉੱਧਰ ਅਜੇ ਤੱਕ ਇਸ ਘੁਸਪੈਠਿਏ ਦੀ ਕੋਈ ਵੀ ਪਛਾਣ ਨਹੀਂ ਹੋ ਸਕੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
NEXT STORY