ਅੰਮ੍ਰਿਤਸਰ (ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਅਤੇ ਪੰਜਾਬ ਪੁਲਸ ਦੀ ਟੀਮ ਨੇ ਇਕ ਵਾਰ ਫਿਰ ਸਾਂਝਾ ਆਪ੍ਰੇਸ਼ਨ ਕਰ ਕੇ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਂਝੀ ਟੀਮ ਨੇ ਸਰਹੱਦੀ ਪਿੰਡ ਸ਼ੇਖ ਭੱਟੀ ਦੇ ਇਲਾਕੇ ’ਚ ਵੱਡੀ ਮਾਤਰਾ ਵਿਚ ਹਥਿਆਰ ਜ਼ਬਤ ਕੀਤੇ ਹਨ, ਜਿਸ ’ਚ 2.7 ਕਿਲੋਗ੍ਰਾਮ ਹਾਈ ਵਿਸਫੋਟਕ, 2 ਹੈਂਡ ਗ੍ਰਨੇਡ, 2 ਪਿਸਤੌਲ, ਚਾਰ ਮੈਗਜ਼ੀਨ, 30 ਕਾਰਤੂਸ ਅਤੇ 2 ਡੈਟੋਨੇਟਰ ਆਈ. ਈ. ਡੀ. ਦੇ ਨਾਲ-ਨਾਲ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਇਹ ਖੇਪ ਵੀ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਸੀ। ਫਿਲਹਾਲ ਇਸ ਮਾਮਲੇ ’ਚ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਵਿਸਫੋਟਕ ਸਮੱਗਰੀ ਕਿਸਨੇ ਆਰਡਰ ਕੀਤੀ ਸੀ ਅਤੇ ਕਿਸਨੇ ਭੇਜੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਵੱਡੀ ਖ਼ਬਰ, ਸਿਰਫ 500 ਰੁਪਿਆ ਬਣਾ ਦੇਵੇਗਾ ਕਰੋੜਪਤੀ!
NEXT STORY