ਗੁਰਦਾਸਪੁਰ (ਮਠਾਰੂ) : ਭਾਰਤ-ਪਾਕਿਸਤਾਨ ਸਰਹੱਦ ’ਤੇ ਆਏ ਦਿਨ ਡਰੋਨ ਗਤੀਵਿਧੀਆਂ ਅਤੇ ਹੈਰੋਇਨ ਮਿਲਣ ਦੀ ਜਾਣਕਾਰੀ ਮਿਲਦੀ ਹੀ ਰਹਿੰਦੀ ਹੈ ਅਤੇ ਕਈ ਵਾਰ ਘੁਸਪੈਠੀਆਂ ਵੱਲੋਂ ਵੀ ਸਰਹੱਦ ਪਾਰ ਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਸਰਹੱਦ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 11 ਵਜੇ ਦੇ ਕਰੀਬ ਭਾਰਤ-ਪਾਕਿਸਤਾਨ ਸਰਹੱਦ ’ਤੇ ਡੇਰਾ ਬਾਬਾ ਨਾਨਕ ਪੋਸਟ ਨੇੜੇ ਬੀ.ਐੱਸ.ਐੱਫ ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ’ਤੇ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਫਰੀਦਕੋਟ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ
ਇਸ ਸੰਬੰਧ ’ਚ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਦੋਵੇਂ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਪਾਕਿਸਤਾਨੀਆਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਸਾਲਿਮ ਮਸੀਹ ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ, ਪਾਕਿਸਤਾਨ ਵਜੋਂ ਹੋਈ ਹੈ। ਤਲਾਸ਼ੀ ਲੈਣ 'ਤੇ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ ਪੰਜ ਸੌ ਰੁਪਏ, ਦੋ ਸ਼ਨਾਖਤੀ ਕਾਰਡ, ਤੰਬਾਕੂ ਦਾ ਇੱਕ ਪੈਕੇਟ ਅਤੇ 2 ਮੋਬਾਇਲ ਵੀ ਬਰਾਮਦ ਕੀਤੇ ਗਏ ਹਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਤੇ ਸਾਫ਼-ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ : ਜਿੰਪਾ
NEXT STORY