ਗੁਰਦਾਸਪੁਰ (ਵਿਨੋਦ)-ਬੀ. ਐੱਸ. ਐੱਫ. ਦੇ ਸੈਕਟਰ ਗੁਰਦਾਸਪੁਰ ਦੇ ਅਧੀਨ ਆਉਂਦੀ ਬੀ. ਐੱਸ. ਐੱਫ. 89 ਬਟਾਲੀਅਨ ਦੀ ਬੀ. ਓ. ਪੀ. ਚੌਕੀ ਸਾਧਾਂਵਾਲੀ ਤੇ ਬੀ. ਐੱਸ. ਐੈੱਫ. ਦੀ 113 ਬਟਾਲੀਅਨ ਦੀ ਬੀ. ਓ. ਪੀ. ਕੱਸੋਵਾਲ ’ਚ ਬੀਤੀ ਰਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ’ਚ ਦਾਖ਼ਲ ਹੋਏ ਦੋ ਪਾਕਿਸਤਾਨੀ ਡ੍ਰੋਨਾਂ ’ਤੇ ਫਾਇਰਿੰਗ ਕਰ ਕੇ ਉਨ੍ਹਾਂ ਨੂੰ ਵਾਪਸ ਭੇਜਣ ’ਚ ਸਫ਼ਲਤਾ ਹਾਸਿਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਇਨਸਾਨੀਅਤ ਹੋਈ ਸ਼ਰਮਸਾਰ, ਲੋਹੜੀ ਵਾਲੇ ਦਿਨ ਨਹਿਰ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਹੈੱਡਕੁਆਰਟਰ ਗੁਰਦਾਸਪੁਰ ਦੇ ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਿਵੇਂ ਹੀ ਪਾਕਿਸਤਾਨੀ ਡ੍ਰੋਨ ਭਾਰਤੀ ਸੀਮਾ ’ਚ ਦਾਖ਼ਲ ਹੋਏ ਤਾਂ ਬੀ. ਐੱਸ. ਐੱਫ. ਜਵਾਨਾਂ ਨੇ ਡ੍ਰੋਨਾਂ ’ਤੇ ਫਾਇਰਿੰਗ ਕਰ ਕੇ ਉਨ੍ਹਾਂ ਨੂੰ ਵਾਪਸ ਭੱਜਣ ’ਚ ਮਜਬੂਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ। ਹਰ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਲੋਹੜੀ ਵਾਲੇ ਦਿਨ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਮੌਤ
ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ ’ਤੇ 33 ਲੱਖ ਦਾ ਸੋਨਾ ਕੀਤਾ ਜ਼ਬਤ
NEXT STORY