ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਸ਼ੱਕੀ ਵਿਅਕਤੀ ਨੂੰ ਦੇਖਣ 'ਤੇ ਬੀ. ਐੱਸ. ਐੱਫ. ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਰਹੱਦੀ ਇਲਾਕੇ ਦੇ ਚੱਕ ਅਮੀਰਾਂ ਵਾਲੇ ਪਾਸੇ ਬੀਤੀ ਰਾਤ ਡਿਊਟੀ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਰਹੱਦ ਨੇੜੇ ਕੁਝ ਸ਼ੱਕੀ ਵਿਅਕਤੀਆਂ ਦੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁਸਤੈਦੀ ਦਿਖਾਉਂਦਿਆਂ ਸ਼ੱਕੀ ਵਿਅਕਤੀਆਂ 'ਤੇ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਸ਼ੱਕੀ ਵਿਅਕਤੀ ਪਾਕਿਸਤਾਨ ਵੱਲ ਭੱਜਣ 'ਚ ਕਾਮਯਾਬ ਹੋ ਗਏ। ਜਿਸ ਤੋਂ ਬਾਅਦ ਇਸ ਦੀ ਸੂਚਨਾ ਫਾਜ਼ਿਲਕਾ ਪੁਲਸ ਨੂੰ ਦਿੱਤੀ ਗਈ ਤੇ ਪੁਲਸ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਬੀ. ਐੱਸ. ਐੱਫ. ਦੇ ਨਾਲ ਸਰਚ ਆਪ੍ਰੇਸ਼ਨ ਚਲਾਇਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਖੋਲ੍ਹੇ ਰੇਤਾ-ਬੱਜਰੀ ਵਿਕਰੀ ਸੈਂਟਰ, ਸਰਕਾਰੀ ਰੇਟ 'ਤੇ ਕਰ ਸਕੋਗੇ ਖ਼ਰੀਦਦਾਰੀ
ਦੱਸਣਯੋਗ ਹੈ ਕਿ ਸੰਘਣੀ ਧੁੰਦ ਕਾਰਨ ਪਾਕਿਸਤਾਨ 'ਚ ਬੈਠੇ ਤਸਕਰ ਲਗਾਤਾਰ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹਨ। ਇਸ ਸਬੰਧੀ ਗੱਲ ਕਰਦਿਆਂ ਫਾਜ਼ਿਲਕਾ ਦੇ ਐੱਸ. ਪੀ. ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਸਾਰੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਨਾਕਾਬੰਦੀ ਕਰਕੇ ਸਾਰੇ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ 'ਤੇ ਸਾਰੇ ਇਲਾਕੇ ਦੇਖੇ ਜਾ ਰਹੇ ਹਨ।
ਇਹ ਵੀ ਪੜ੍ਹੋ- CM ਮਾਨ ਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਾ ਤੋਹਫ਼ਾ, ਪ੍ਰਿੰਸੀਪਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਦੀਆਂ ਆਂਗਣਵਾੜੀ ਵਰਕਰਾਂ 8 ਤਾਰੀਖ਼ ਨੂੰ ਕਰਨਗੀਆਂ ਰੋਸ-ਪ੍ਰਦਰਸ਼ਨ, ਜਾਣੋ ਕਾਰਨ
NEXT STORY