ਅੰਮ੍ਰਿਤਸਰ (ਜ. ਬ.)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਕੱਕੜ ਵਿਖੇ ਇਕ ਕਿਸਾਨ ਦੇ ਖੇਤਾਂ ’ਚੋਂ ਅੱਠ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 40 ਕਰੋੜ ਰੁਪਏ ਹੈ। ਜਾਣਕਾਰੀ ਅਨੁਸਾਰ ਹੈਰੋਇਨ ਦੀ ਖੇਪ ਨੂੰ ਪੀਲੇ ਰੰਗ ਦੇ ਪੈਕੇਟ ’ਚ ਲੋਹੇ ਦੇ ਛੱਲੇ ਨਾਲ ਲਗਾਇਆ ਹੋਇਆ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਹੈਰੋਇਨ ਡਰੋਨ ਰਾਹੀਂ ਸੁੱਟੀ ਗਈ ਸੀ ਪਰ ਸਮੱਗਲਰ ਇਸ ਖੇਪ ਨੂੰ ਨਹੀਂ ਚੁੱਕ ਸਕੇ ਅਤੇ ਬੀ. ਐੱਸ. ਐੱਫ. ਨੇ ਤਲਾਸ਼ੀ ਮੁਹਿੰਮ ਚਲਾ ਕੇ ਖੇਪ ਨੂੰ ਜ਼ਬਤ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼
ਦੂਜੇ ਪਾਸੇ ਇਹ ਮਾਮਲਾ ਇਸ ਗੱਲ ਦਾ ਵੀ ਸਬੂਤ ਹੈ ਕਿ ਪਾਕਿਸਤਾਨੀ ਡਰੋਨ ਲਗਾਤਾਰ ਬੀ. ਐੱਸ. ਐੱਫ. ਨੂੰ ਚਕਮਾ ਦੇ ਰਹੇ ਹਨ ਅਤੇ ਕਈ ਕਿਲੋਮੀਟਰ ਅੰਦਰ ਤੱਕ ਘੁਸਪੈਠ ਕਰ ਰਹੇ ਹਨ, ਜੋ ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਵਿਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਉਪਰੰਤ ਹੋ ਸਕਦੈ ਵੱਡਾ ਸਿਆਸੀ ਬਦਲਾਅ : ਡਾ. ਅਸ਼ਵਨੀ ਕੁਮਾਰ
ਪੰਜਾਬ ਮੰਡੀ ਬੋਰਡ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕੀਤਾ ਇੱਧਰੋਂ-ਉੱਧਰ
NEXT STORY