ਬਟਾਲਾ (ਗੁਰਪ੍ਰੀਤ) - ਬਟਾਲਾ ਦੇ ਨਜ਼ਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਬੀ. ਐੱਸ. ਐੱਫ. ਚੈੱਕ ਪੋਸਟ ਵਿਖੇ ਤਾਇਨਾਤ ਇਕ ਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਇਸ ਮਾਮਲੇ ਦੇ ਸਬੰਧ ’ਚ ਸਿਵਿਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀ.ਐੱਸ.ਐੱਫ. ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਵਿਖੇ ਬੀ.ਐੱਸ.ਐੱਫ. ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਤਿਆ ਨਰਾਇਣ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। 40 ਸਾਲਾ ਮ੍ਰਿਤਕ ਯੂ.ਪੀ. ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਾ। ਦੂਜੇ ਪਾਸੇ ਬੀ.ਐੱਸ.ਐੱਫ. ਦੇ ਅਧਿਕਾਰੀ ਇਸ ਘਟਨਾ ਨੂੰ ਲੈਕੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਪੰਜਾਬ 'ਚ ਹੁਣ ਨਹੀਂ ਮਿਲਣਗੇ ਨਵੇਂ ਖੇਤੀ ਲਾਇਸੈਂਸ, CM ਮਾਨ ਦੇ ਹੁਕਮਾਂ ਮਗਰੋਂ ਲਾਈ ਮੁਕੰਮਲ ਪਾਬੰਦੀ
NEXT STORY