ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਦੇ ਵਾਰਡ ਨੰਬਰ 8 ਅਧੀਨ ਆਉਂਦੇ ਸੈਲੀ ਕੁਲੀਆਂ ਇਲਾਕੇ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਇਲਾਕੇ ਨਾਲ ਸਬੰਧਤ ਬੀਐਸਐਫ ਜਵਾਨ ਸਤੀਸ਼ ਕੁਮਾਰ (23) ਦੀ ਪੱਛਮੀ ਬੰਗਾਲ ਵਿੱਚ ਡਿਊਟੀ ਦੌਰਾਨ ਮੌਤ ਦੀ ਖ਼ਬਰ ਪਰਿਵਾਰ ਅਤੇ ਇਲਾਕਾ ਵਾਸੀਆਂ ਤੱਕ ਪਹੁੰਚੀ। ਜਵਾਨ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਰਿਸ਼ਤੇਦਾਰਾਂ ਤੇ ਆਸ-ਪਾਸ ਦੇ ਲੋਕਾਂ ਦਾ ਘਰ ਵਿੱਚ ਆਉਣਾ-ਜਾਣਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
ਜਾਣਕਾਰੀ ਅਨੁਸਾਰ ਜਵਾਨ ਬੀਐਸਐਫ 'ਚ ਆਪਣੀ ਡਿਊਟੀ ਨਿਭਾ ਰਿਹਾ ਸੀ ਅਤੇ ਪੱਛਮੀ ਬੰਗਾਲ ਵਿੱਚ ਤਾਇਨਾਤ ਸੀ। ਪਰਿਵਾਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਤੋਂ ਬਹੁਤ ਉਮੀਦਾਂ ਸਨ ਅਤੇ ਉਹ ਆਪਣੇ ਪਰਿਵਾਰ ਲਈ ਨਵਾਂ ਘਰ ਬਣਾਉਣ ਦਾ ਸੁਪਨਾ ਦੇਖ ਰਿਹਾ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਵੀ ਪੜ੍ਹੋ-ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
ਜਵਾਨ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਤਾਬੂਤ ਰਾਹੀਂ ਪਠਾਨਕੋਟ ਲਿਆਂਦੀ ਗਈ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਉਸ ਨੂੰ ਸ਼ਰਧਾਂਜਲੀ ਦਿੱਤੀ। ਇਸ ਦੁਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਲੋਕਾਂ ਨੇ ਦੇਸ਼ ਦੀ ਸੇਵਾ ਕਰ ਰਹੇ ਇਸ ਜਵਾਨ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ।
ਇਹ ਵੀ ਪੜ੍ਹੋ- ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
NEXT STORY