ਹੁਸ਼ਿਆਰਪੁਰ/ਦਸੂਹਾ (ਅਮਰੀਕ)- ਦਸੂਹਾ ਨੇੜਲੇ ਪਿੰਡ ਨੰਗਲ ਬੀਹਲਾਂ ਦੇ ਬੀ. ਐੱਸ. ਐੱਫ਼. ਦੇ ਜਵਾਨ ਰਾਕੇਸ਼ ਕੁਮਾਰ ਦੀ ਬੀਮਾਰੀ ਕਾਰਨ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਵਿੱਚ ਮੌਤ ਹੋ ਗਈ ਸੀ। ਰਾਕੇਸ਼ ਦੀ ਮ੍ਰਿਤਕ ਦੇਹ ਦਾ ਉਸ ਦੇ ਜੱਦੀ ਪਿੰਡ ਨੰਗਲ ਬਿਹਾਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਵੇਂ ਉਸ ਦੀ ਮ੍ਰਿਤਕ ਦੇਹ ਜੱਦੀ ਪਿੰਡ ਨੰਗਲ ਬਿਹਾਲਾਂ ਵਿਚ ਲਿਆਂਦੀ ਗਈ ਤਾਂ ਪੂਰੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ।

ਇਸ ਦੌਰਾਨ ਬੀ. ਐੱਸ. ਐੱਫ਼ ਜਵਾਨ ਨੂੰ ਅੰਤਿਮ ਸਲਾਮੀ ਦੇਣ ਲਈ ਬੀ. ਐੱਸ. ਐੱਫ਼. ਦੀ ਟੁਕੜੀ ਪਠਾਨਕੋਟ ਤੋਂ ਪਿੰਡ ਨੰਗਲ ਬਿਹਾਲਾਂ ਪਹੁੰਚੀ। ਉਥੇ ਹੀ ਦੂਜੇ ਪਾਸੇ ਪਿੰਡ ਦੇ ਲੋਕਾਂ ਵਿੱਚ ਰੋਸ ਸੀ ਕਿ ਨਾ ਤਾਂ ਮੌਜੂਦਾ ਵਿਧਾਇਕ ਜੰਗੀਲਾਲ ਮਹਾਜਨ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਰਾਕੇਸ਼ ਕੁਮਾਰ ਨੂੰ ਵਿਦਾਈ ਦੇਣ ਲਈ ਆਇਆ।

ਜਾਣਕਾਰੀ ਦਿੰਦਿਆਂ ਕਾਂਸਟੇਬਲ ਰਾਕੇਸ਼ ਕੁਮਾਰ ਦੇ ਭਰਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੇਰਾ ਭਰਾ ਰਾਕੇਸ਼ ਸੈਂਟਰਲ ਹੈੱਡਕੁਆਰਟਰ ਬੀਕਾਨੇਰ 'ਚ ਤਾਇਨਾਤ ਸੀ। ਬੀਮਾਰ ਹੋਣ ਕਾਰਨ ਉਹ ਇਲਾਜ ਕਰਵਾਉਣ ਲਈ ਪਿੰਡ ਆਇਆ ਸੀ ਅਤੇ ਉਸ ਦਾ ਪੀ. ਜੀ. ਆਈ. ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਬੀਤੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਨੰਗਲ 'ਚ ਵਾਪਰੇ ਦਰਦਨਾਕ ਹਾਦਸੇ ਨੇ ਖੋਹੀਆਂ ਖ਼ੁਸ਼ੀਆਂ, 12ਵੀਂ 'ਚ ਪੜ੍ਹਦੀ ਵਿਦਿਆਰਥਣ ਦੀ ਮੌਤ, ਭੈਣ ਜ਼ਖ਼ਮੀ

ਕਾਂਸਟੇਬਲ ਰਾਕੇਸ਼ ਦੇ ਭਰਾ ਰਾਜੇਸ਼ ਦਾ ਕਹਿਣਾ ਹੈ ਕਿ ਉਸ ਦਾ ਭਰਾ ਹੀ ਉਸ ਦੀ ਮਾਂ ਦਾ ਸਹਾਰਾ ਸੀ। ਰਾਕੇਸ਼ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਲੰਬੇ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਹੈ, ਇਸ ਲਈ ਉਸ ਦੇ ਸਹੁਰੇ ਪਰਿਵਾਰ ਵਿੱਚੋਂ ਕੋਈ ਵੀ ਅੰਤਿਮ ਸੰਸਕਾਰ ਲਈ ਨਹੀਂ ਆਇਆ। ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਕੇਸ਼ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ- ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ





ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਇਸ਼ਕ ਦੇ ਇਜ਼ਹਾਰ ਲਈ ਮੁੰਡੇ ਨੇ ਅਪਣਾਇਆ ਫਿਲਮੀ ਸਟਾਈਲ, ਗੱਡੀ ਰੋਕ ਵਿੱਚੋਂ ਧੂਹ ਲਈ ਕੁੜੀ ਤੇ ਫਿਰ...
NEXT STORY