ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅਧੀਨ ਆਉਂਦੇ ਪਿੰਡ ਪਹੜੀਪੁਰ ਵਿਖੇ ਭਾਰਤ ਪਾਕਿਸਤਾਨ ਸਰਹੱਦ ਉੱਤੇ ਬੀ. ਐੱਸ. ਐੱਫ. ਬਟਾਲੀਅਨ 109 ਨੇ ਪਾਕਿਸਤਾਨ ਵਾਲੀ ਸਾਈਡ ਵਿਚੋਂ ਭਾਰਤ ਦੀ ਸਰਹੱਦ ਵਿਚ ਦਾਖ਼ਲ ਹੁੰਦੇ ਹੋਏ ਇਕ ਬੰਗਲਾਦੇਸ਼ੀ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਸੈਦੂ ਵਾਲੀ ਪੁੱਤਰ ਉਮਰ ਵਾਲੀ ਵਜੋਂ ਹੋਈ ਹੈ ਤੇ ਉਸ ਦੀ ਉਮਰ ਤਕਰੀਬਨ 42 ਸਾਲ ਹੈ। ਉਸ ਨੂੰ ਬੀ. ਐੱਸ. ਐੱਫ. ਵੱਲੋਂ ਨਰੋਟ ਜੈਮਲ ਸਿੰਘ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਜਾਣਕਾਰੀ ਅਨੁਸਾਰ ਇਹ ਘਟਨਾ ਬਮਿਆਲ ਸੈਕਟਰ ਦੇ ਅਧੀਨ ਆਉਂਦੇ ਬੀ.ਐੱਸ.ਐੱਫ. ਦੀ ਪੋਸਟ ਪਹਾੜੀਪੁਰ ਦੀ ਹੈ ਜਿੱਥੇ ਕਿ ਬੀਤੀ ਰਾਤ ਕਰੀਬ 2 ਵਜੇ ਦੇ ਕਰੀਬ ਬੀ.ਐੱਸ.ਐੱਫ. ਦੀ ਬਟਾਲੀਅਨ 109 ਦੇ ਜਵਾਨਾਂ ਵੱਲੋਂ ਇਕ ਵਿਅਕਤੀ ਨੂੰ ਪਾਕਿਸਤਾਨ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਕਰੀਬ ਦੇਖਿਆ ਗਿਆ ਅਤੇ ਉਸ ਨੂੰ ਤੁਰੰਤ ਆਪਣੀ ਹਿਰਾਸਤ ਦੇ ਵਿਚ ਲੈ ਲਿਆ ਗਿਆ। ਹਾਲੇ ਤੱਕ ਤਲਾਸ਼ੀ ਦੌਰਾਨ ਇਸ ਵਿਅਕਤੀ ਕੋਲੋਂ ਕੁਝ ਵੀ ਬਰਾਮਦ ਹੋਣ ਦਾ ਸਮਾਚਾਰ ਸਾਹਮਣੇ ਨਹੀਂ ਆਇਆ। ਬੀਐਸਐਫ ਵੱਲੋਂ ਅਗਲੀ ਕਾਰਵਾਈ ਲਈ ਇਹ ਸ਼ੱਕੀ ਵਿਅਕਤੀ ਨੂੰ ਨਰੋਟ ਜੈਮਲ ਸਿੰਘ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉੱਧਰ ਪੁਲਸ ਵੱਲੋਂ ਇਸ ਵਿਅਕਤੀ ਨੂੰ ਰਿਹਾਸਤ ਵਿਚ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੋਕਾਂ ਲਈ ਵੱਡੀ ਚਿੰਤਾ ਵਾਲੀ ਗੱਲ! ਜੇਕਰ ਅਜੇ ਵੀ ਨਾ ਸੰਭਲੇ ਤਾਂ...
NEXT STORY