ਅਜਨਾਲਾ,(ਫਰਿਆਦ)- ਅਜਨਾਲਾ ਸੈਕਟਰ ਦੀ ਬੀ.ਐਸ.ਐਫ. ਦੀ 32 ਬਟਾਲੀਅਨ ਦੇ ਜਵਾਨਾਂ ਅਤੇ ਐਸ.ਟੀ.ਐਫ. ਵੱਲੋਂ ਕੀਤੇ ਗਏ ਸਾਂਝੇ ਸਰਚ ਅਭਿਆਨ ਤਹਿਤ ਪੁਲਸ ਥਾਣਾ ਅਜਨਾਲਾ ਅਧੀਨ ਪੈਂਦੀ ਅਤੇ ਭਾਰਤ-ਪਾਕਿ ਸਰਹੱਦ ਕੋਲ ਸਥਿਤ ਚੌਂਕੀ ਡੀ.ਐਸ.ਪੁਰਾ ਨੇੜਿਓ ਪਲਾਸਟਿਕ ਦੇ ਲਿਫਾਫਿਆਂ 'ਚ ਪੈਕਿੰਗ ਕੀਤੀ ਕੋਰੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ:- ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2039 ਨਵੇਂ ਮਾਮਲੇ ਆਏ ਸਾਹਮਣੇ, 35 ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ. ਦੀ 32ਵੀਂ ਬਟਾਲੀਅਨ ਦੇ ਜਵਾਨਾਂ ਅਤੇ ਐਸ.ਟੀ.ਐਫ. ਵੱਲੋਂ ਕੀਤੇ ਗਏ ਸਾਂਝੇ ਸਰਚ ਅਭਿਆਨ ਤਹਿਤ ਪੁਲਸ ਥਾਣਾ ਅਜਨਾਲਾ ਅਧੀਨ ਪੈਂਦੀ ਅਤੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਸਥਿਤ ਚੌਂਕੀ ਡੀ.ਐਸ.ਪੁਰਾ ਕੋਲੋਂ ਪਲਾਸਟਿਕ ਦੇ ਲਿਫਾਫਿਆਂ ’ਚ ਪੈਕਿੰਗ ਕੀਤੀ ਹੋਈ ਕਰੋੜਾਂ ਰੁਪਏ ਦੇ ਮੁੱਲ ਦੀ ਕਰੀਬ 6.5 ਕਿਲੋਗ੍ਰਾਮ ਹੈਰਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ:- ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
ਜਿਸ ਸੰਬੰਧੀ ਕਿਸੇ ਵੱਲੋਂ ਅਧਿਕਾਰਿਕ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ । ਜਦੋਂ ਕਿ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਅਤੇ ਹੋਰ ਸਰਕਾਰੀ ਏਜੰਸੀਆਂ ਵੱਲੋਂ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ:- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ
ਗੁਰਪ੍ਰੀਤ ਸਿੰਘ ਚਹਿਲ ਦੇ ਦੂਸਰੀ ਵਾਰ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਜਥੇਬੰਦੀ ਨੇ ਕੀਤਾ ਸਨਮਾਨ
NEXT STORY