ਅੰਮ੍ਰਿਤਸਰ(ਨੀਰਜ)- ਬੀ. ਐੱਸ. ਐੱਫ. ਦੇ ਜਵਾਨਾਂ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਤਿ ਸੰਵੇਦਨਸ਼ੀਲ ਬੀ. ਓ. ਪੀ. ’ਤੇ ਪਾਕਿਸਤਾਨ ਦੇ ਇਰਾਦਿਆਂ ਨੂੰ ਉਸ ਸਮੇਂ ਨਾਕਾਮ ਕਰ ਦਿੱਤਾ, ਜਦੋਂ ਇਕ ਪਾਕਿਸਤਾਨੀ ਡ੍ਰੋਨ ਭਾਰਤੀ ਸਰਹੱਦ ਵਿਚ ਕੁਝ ਸੁੱਟਣ ਦੀ ਫਿਰਾਕ ਵਿਚ ਸੀ।
ਪੜ੍ਹੋ ਇਹ ਵੀ ਖ਼ਬਰ- ਕੈਪਟਨ ਨੂੰ ਚੋਣਾਂ ’ਚ ਉਤਾਰ ਕੇ ਮੋਦੀ ਕਰ ਰਹੇ ਹਨ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ: ਚੱਢਾ
ਜਾਣਕਾਰੀ ਅਨੁਸਾਰ ਚੌਕਸ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਨ ਦੇ ਬਾਅਦ ਉਸ ’ਤੇ ਫਾਇਰਿੰਗ ਕੀਤੀ, ਜਿਸ ਦੇ ਬਾਅਦ ਡ੍ਰੋਨ ਦੁਬਾਰਾ ਪਾਕਿਸਤਾਨ ਵੱਲ ਚਲਾ ਗਿਆ। ਇਸ ਮਗਰੋਂ ਇਕ ਸਰਚ ਆਪ੍ਰੇਰੇਸ਼ਨ ਚਲਾਇਆ ਗਿਆ, ਜਿਸ ਵਿਚ ਇਕ ਕਿਲੋ ਹੈਰੋਇਨ ਜ਼ਬਤ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀ. ਐੱਸ. ਐੱਫ. ਵੱਲੋਂ ਪੂਰੇ ਅੰਮ੍ਰਿਤਸਰ ਸੈਕਟਰ ਵਿਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਉਪ-ਮੁੱਖ ਮੰਤਰੀ ਰੰਧਾਵਾ ਦੀਆਂ ਹਦਾਇਤਾਂ ’ਤੇ SIT ਗਠਿਤ
NEXT STORY