ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ, ਮਲਹੋਤਰਾ) : ਭਾਰਤ-ਪਾਕਿ ਸਰਹੱਦ ਨੇੜਿਓਂ ਬੀ. ਐੱਸ. ਐੱਫ. ਦੀ 155 ਬਟਾਲੀਅਨ ਨੇ ਇਕ ਤਲਾਸ਼ੀ ਮੁਹਿੰਮ ਦੌਰਾਨ ਇਕ ਚਾਈਨਾ ਮੇਡ ਡਰੋਨ ਬਰਾਮਦ ਕੀਤਾ ਹੈ, ਜਿਸ ਨੂੰ ਲੈ ਕੇ ਥਾਣਾ ਮਮਦੋਟ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗਹਿਣਾ ਰਾਮ ਨੇ ਦੱਸਿਆ ਕਿ 155 ਬਟਾਲੀਅਨ ਦੇ ਕੰਪਨੀ ਕਮਾਂਡਰ ਪ੍ਰਮੋਦ ਕੁਮਾਰ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਬੀ. ਓ. ਪੀ. ਗੱਟੀ ਹਯਾਤ ਦੇ ਖੇਤਰ ’ਚ ਉਨ੍ਹਾਂ ਦੀ ਬਟਾਲੀਅਨ ਨੇ ਤਲਾਸ਼ੀ ਮੁਹਿੰਮ ਦੌਰਾਨ ਇਕ ਚਾਈਨਾ ਮੇਡ ਡਰੋਨ ਡੀ. ਜੇ. ਆਈ. ਮੈਵਿਕ 3 ਕਲਾਸਿਕ 1 ਗ੍ਰੇਅ ਰੰਗ ਦਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨੀ ਛੁੱਟੀ
NEXT STORY