ਫ਼ਿਰੋਜ਼ਪੁਰ (ਕੁਮਾਰ) : ਬੀ. ਐੱਸ. ਐੱਫ. ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਸਥਿਤ ਚੈੱਕ ਪੋਸਟ ਸ਼ਸਾਮਕੇ ਦੇ ਇਲਾਕੇ ’ਚ ਪਾਕਿਸਤਾਨ ਵੱਲੋਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਸਰਚ ਆਪ੍ਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ 2 ਏ. ਕੇ. 47 ਅਸਾਲਟ, 2 ਪਿਸਟਲ ਤੇ 8 ਮੈਗਜ਼ੀਨ ਬਰਾਮਦ ਕੀਤੇ ਹਨ, ਜਿਨ੍ਹਾਂ ’ਚੋਂ ਅਸਾਲਟ ਦੇ 2 ਮੈਗਜ਼ੀਨ ਅਤੇ ਪਿਸਟਲ ਦੇ 2 ਮੈਗਜ਼ੀਨ ਲੋਡਿਡ ਅਤੇ 2-2 ਮੈਗਜ਼ੀਨ ਖਾਲੀ ਹਨ।
ਇਹ ਖ਼ਬਰ ਵੀ ਪੜ੍ਹੋ : ਹਰਸਿਮਰਤ ਬਾਦਲ ਨੇ CM ਮਾਨ ’ਤੇ ਕੱਸਿਆ ਤੰਜ਼, ਕਿਹਾ-ਪੰਜਾਬ ਨਾਲ ਕਾਮੇਡੀ ਕਰਨੀ ਕਰੋ ਬੰਦ
ਬੀ.ਐੱਸ.ਐੱਫ. ਵੱਲੋਂ ਸਰਚ ਮੁਹਿੰਮ ਜਾਰੀ ਹੈ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਪਰਿਵਾਰ 'ਤੇ ਟੁੱਟਾ ਦੁੱਖ਼ਾਂ ਦਾ ਪਹਾੜ, ਨੌਸਰਬਾਜ਼ਾਂ ਵੱਲੋਂ ਸਰਬੀਆ ਭੇਜੇ ਦਸੂਹਾ ਦੇ ਨੌਜਵਾਨ ਦੀ ਮੌਤ
NEXT STORY