ਅੰਮ੍ਰਿਤਸਰ(ਨੀਰਜ): ਬੀਐਸਐਫ ਅੰਮ੍ਰਿਤਸਰ ਸੈਕਟਰ ਟੀਮ ਨੇ ਇਕ ਵਾਰ ਫਿਰ ਸਰਹੱਦੀ ਪਿੰਡ ਧਨੋਵਾ ਕਾਲਾ 'ਚ ਇੱਕ ਛੋਟਾ ਪਾਕਿਸਤਾਨੀ ਡਰੋਨ ਤੇ ਹੈਰੋਇਨ ਦਾ ਇਕ ਪੈਕੇਟ ਜ਼ਬਤ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸਰਹੱਦੀ ਪਿੰਡ ਧਾਰੀਵਾਲ 'ਚ ਵੀ ਹੈਰੋਇਨ ਦਾ ਇੱਕ ਪੈਕੇਟ ਜ਼ਬਤ ਕੀਤਾ ਗਿਆ ਸੀ, ਜਿਸਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਲਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਇਸ ਸਮੇਂ ਚੱਲ ਰਹੀ ਹੈ। ਦੱਸ ਦੇਈਏ ਧਨੋਵਾ ਕਾਲਾ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਬਦਨਾਮ ਪਿੰਡ ਹੈ। ਇੱਥੇ ਪਹਿਲਾਂ ਵੀ ਕਈ ਵਾਰ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
NEXT STORY