ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ’ਚ ਭਾਰਤ-ਪਾਕਿ ਬਾਰਡਰ ’ਤੇ ਬੀ. ਐੱਸ. ਐੱਫ. ਨੇ 2 ਬੋਤਲਾਂ ’ਚ ਬੰਦ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 960 ਗ੍ਰਾਮ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਬੀ. ਐੱਸ. ਐੱਫ. ਪੰਜਾਬ ਫਰੰਟੀਅਰ-ਕਮ-ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਦੇ ਸਮੱਗਲਰਾਂ ਵੱਲੋਂ ਭੇਜੀ ਗਈ ਹੈ ਤੇ ਸਰਚ ਮੁਹਿੰਮ ਦੌਰਾਨ ਬੀ.ਐੱਸ.ਐੱਫ. ਦੀ 136 ਬਟਾਲੀਅਨ ਨੇ ਇਹ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : CM ਚੰਨੀ ਵੱਲੋਂ ਸਸਤੀ ਬਿਜਲੀ ਦੇ ਐਲਾਨ ’ਤੇ ਅਕਾਲੀ ਦਲ ਦਾ ਵੱਡਾ ਹਮਲਾ, ਕਿਹਾ-ਜਨਤਾ ਨਾਲ ਕੀਤਾ ਜਾ ਰਿਹੈ ਧੋਖਾ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਤਕਰੀਬਨ 4 ਕਰੋੜ 80 ਲੱਖ ਰੁਪਏ ਦੱਸੀ ਜਾਂਦੀ ਹੈ।
CM ਚੰਨੀ ਵੱਲੋਂ ਪੰਜਾਬ 'ਚ ਸਸਤੀ ਬਿਜਲੀ ਦੇਣਾ ਕੈਪਟਨ ਦੇ ਰੁਜ਼ਗਾਰ ਦੇਣ ਵਾਂਗ ਇਕ ਚੋਣ ਸਟੰਟ : ਰਾਘਵ ਚੱਢਾ
NEXT STORY