ਜਲਾਲਾਬਾਦ (ਨਿਖੰਜ, ਜਤਿੰਦਰ)-ਬੀਤੀ ਰਾਤ ਤਕਰੀਬਨ 3 ਵਜੇ ਦੇ ਕਰੀਬ ਪਾਕਿਸਤਾਨ ਵੱਲੋਂ 2 ਪੈਕੇਟ ਹੈਰੋਇਨ, ਇਕ ਪਿਸਤੌਲ, 1 ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਭਾਰਤ ਵੱਲ ਸੁੱਟੇ ਗਏ। ਬੀ. ਐੱਸ. ਐੱਫ. ਦੀ ਚੌਕੀ ਐੱਨ. ਐੱਸ. ਵਾਲਾ ਵਿਖੇ ਡਿਊਟੀ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ 5 ਰਾਊਡ ਫਾਇਰ ਕੀਤੇ ਗਏ ਅਤੇ ਜਿਸ ਤੋਂ ਪਾਕਿਸਤਾਨੀ ਤਸਕਰ ਭੱਜਣ ’ਚ ਸਫ਼ਲ ਹੋ ਗਏ।
ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਦੇ ਡੀ. ਐੱਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਬੀਤੀ ਰਾਤ ਲੱਗਭਗ 3 ਵਜੇ ਬੀ. ਐੱਸ. ਐੱਫ. ਦੀ ਚੌਕੀ ਐੱਨ. ਐੱਸ. ਵਾਲਾ ਵਿਖੇ ਪਾਕਿਸਤਾਨੀ ਤਸਕਰਾਂ ਦੀ ਹਰਕਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਦੇਖੀ ਤਾਂ ਉਨ੍ਹਾਂ ਵੱਲੋਂ 5 ਰਾਊਂਡ ਫਾਇਰਿੰਗ ਕੀਤੀ ਗਈ ਤਾਂ ਤਸਕਰ ਪਾਕਿਸਤਾਨ ਵਾਲੇ ਪਾਸੇ ਭੱਜ ਗਏ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਸਰਚ ਦੌਰਾਨ 2 ਕਿਲੋ 20 ਗ੍ਰਾਮ ਹੈਰੋਇਨ, ਇਕ ਪਿਸਟਲ ਮੇਡ ਇਨ ਚਾਈਨਾ, 1 ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਸੁੱਟੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 31 ਐੱਨ. ਡੀ. ਪੀ. ਐੱਸ. ਐਕਟ ਤਹਿਤ ਪੁਲਸ ਵੱਲੋਂ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ
ਰਿਸ਼ਵਤ ਮਾਮਲੇ ’ਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ
NEXT STORY