ਬਟਾਲਾ (ਬੇਰੀ) - ਬੀ.ਐੱਸ.ਐੱਨ.ਐੱਲ. ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਦੋ ਰੋਜ਼ਾ ਹੜਤਾਲ ਦੀ ਸ਼ੁਰੂਆਤ ਕੀਤੀ ਗਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੀਫੋਨ ਐਕਸਚੇਂਜ ਦੀ ਯੂਨੀਅਨ ਦੇ ਪ੍ਰਧਾਨ ਮੇਹਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅਜੇ ਤੱਕ ਦੂਜੇ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸੰਚਾਰ ਵਿਭਾਗ ਮੰਤਰਾਲੇ ਵਲੋਂ ਵਿਭਾਗਾਂ ਦੋ ਹਿੱਸਿਆਂ 'ਚ ਵੰਡਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ 'ਚ ਮੋਬਾਈਲ ਤੇ ਲੈਂਡਲਾਈਨ ਨੂੰ ਵੱਖ-ਵੱਖ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਵੀ ਵਿਰੋਧ ਜਤਾਉਂਦਿਆਂ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਹ ਹੜਤਾਲ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਜੇਕਰ ਸਰਕਾਰ ਤੇ ਮਹਿਕਮੇ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਡਿੰਪਲ ਕੁਮਾਰ ਐੱਸ.ਡੀ.ਓ, ਸੁਨੀਲ ਰੋਹਿਲਾ ਜੇ.ਈ, ਮੇਹਰ ਸਿੰਘ, ਬਲਬੀਰ ਸਿੰਘ, ਧਰਮ ਸਿੰਘ, ਕੁਲਬੀਰ ਸਿੰਘ, ਮਦਨ ਲਾਲ, ਸੁਭਾਸ਼ ਚੰਦਰ, ਚਿਤਵਨ ਸਿੰਘ, ਜਾਰਜ ਮਸੀਹ ਤੇ ਤਰਸੇਮ ਲਾਲ ਆਦਿ ਮੌਜੂਦ ਸਨ।
ਅਕਾਲੀ ਆਗੂ ਦੀ ਅਰਧ ਨਗਨ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਗਰਮਾਇਆ, ਪੁਲਸ ਨੇ ਚੁੱਕਿਆ ਸਖਤ ਕਦਮ
NEXT STORY