ਜਲੰਧਰ (ਵੈੱਬ ਡੈਸਕ)- ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਬਿੰਦਰ ਲੱਖਾ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਬਿੰਦਰ ਲੱਖਾ ਪਾਰਟੀ ਦੇ ਬੂਥ ਪੱਧਰ ਦੇ ਵਰਕਰ ਹਨ ਜੋਕਿ ਪਿਛਲੇ 25 ਸਾਲਾਂ ਤੋਂ ਪਾਰਟੀ ਸੰਗਠਨ ਲਈ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਹਨ। ਵਰਨਣਯੋਗ ਹੈ ਕਿ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਰਾਹੀਂ ਐਲਾਨ ਕੀਤਾ ਹੈ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਬਿੰਦਰ ਲੱਖਾ ਹੀ ਉਮੀਦਵਾਰ ਹੋਣਗੇ। ਉਥੇ ਹੀ ਬਿੰਦਰ ਲੱਖਾ ਵੱਲੋਂ ਨਾਮਜ਼ਦਗੀ ਪੱਤਰ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਜਨਰਲ ਸਕੱਤਰ ਬਲਵਿੰਦਰ ਕੁਮਾਰ ਅਤੇ ਲੋਕ ਸਭਾ ਉਮੀਦਵਾਰ ਡਾ: ਨਛੱਤਰ ਪਾਲ, ਨਵਾਂਸ਼ਹਿਰ ਤੋਂ ਬਸਪਾ ਵਿਧਾਇਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ 'ਚ ਕਾਂਗਰਸ ਦੇ 2 ਸੀਨੀਅਰ ਆਗੂ 6 ਸਾਲ ਲਈ ਸਸਪੈਂਡ, ਮਹਿੰਦਰ ਸਿੰਘ ਕੇ. ਪੀ. ਦੇ ਹਨ ਖਾਸਮਖਾਸ
ਦੱਸ ਦੇਈਏ ਕਿ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਅੱਜ ਕਿਹਾ ਸੀ ਕਿ ਪਾਰਟੀ ਨੇ ਜਲੰਧਰ ਪੱਛਮੀ ਦੀ ਵਿਧਾਨ ਸਭਾ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫ਼ੈਸਲਾ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮੂਹ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਜਲੰਧਰ ਦੇ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਹਲਕਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਆਮ ਲੋਕਾਂ ਲਈ ਲੜਦੀ ਰਹੀ ਹੈ ਅਤੇ ਇਸ ਜ਼ਿਮਨੀ ਚੋਣ ਵਿੱਚ ਵੀ ਉਹ ਸਮੂਹ ਵੋਟਰਾਂ ਦੀ ਭਲਾਈ ਦਾ ਏਜੰਡਾ ਲੋਕਾਂ ਤੱਕ ਲੈ ਕੇ ਜਾਵੇਗੀ। ਕਾਂਗਰਸ ਅਤੇ ਭਾਜਪਾ ਦੀਆਂ ਲਗਾਤਾਰ ਸਰਕਾਰਾਂ ਰਹੀਆਂ ਹਨ।
ਪੰਜਾਬ ਵਿੱਚ ਲੋਕਾਂ ਨੇ ਬਦਲ ਵਜੋਂ ‘ਆਪ’ ਦੀ ਸਰਕਾਰ ਬਣਾਈ ਸੀ ਪਰ ਇਹ ਸਾਰੀਆਂ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀਆਂ। ਇਸ ਲਈ ਅਜਿਹੀ ਸਥਿਤੀ ਵਿੱਚ ਬਸਪਾ ਲੋਕਾਂ ਕੋਲ ਇਨ੍ਹਾਂ ਪਾਰਟੀਆਂ ਦਾ ਚੰਗਾ ਬਦਲ ਹੈ। ਬਸਪਾ ਲਗਾਤਾਰ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਚੋਣਾਂ ਜਿੱਤ ਕੇ ਲੋਕਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
NEXT STORY