ਜਲੰਧਰ (ਲਾਭ ਸਿੰਘ ਸਿੱਧੂ)–ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਦੇ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਸ਼੍ਰੀ ਗੜੀ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਅਤੇ ਬਸਪਾ ਦੇ ਪੰਜਾਬ ਮਸਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਅੱਜ ਪਹਿਲਾਂ ਉਮੀਦਵਾਰਾਂ ਦੀ ਸੂਚੀ ਨੂੰ ਪ੍ਰਵਾਨਗੀ ਦਿੱਤੀ।
ਇਹ ਵੀ ਪੜ੍ਹੋ : ਕੇਰਲ 'ਚ ਕੋਰੋਨਾ ਨੇ ਫੜੀ ਰਫ਼ਤਾਰ, ਇਕ ਦਿਨ 'ਚ ਸਾਹਮਣੇ ਆਏ 46,387 ਨਵੇਂ ਮਾਮਲੇ
ਜਾਰੀ ਸੂਚੀ ਅਨੁਸਾਰ ਨਵਾਂਸ਼ਹਿਰ ਹਲਕੇ ਤੋਂ ਡਾ. ਨਛੱਤਰ ਪਾਲ, ਫਗਵਾੜਾ (ਰਿਜ਼.) ਹਲਕੇ ਤੋਂ ਜਸਵੀਰ ਸਿੰਘ ਗੜੀ, ਪਾਇਲ (ਰਿਜ਼.) ਤੋਂ ਡਾ. ਜਸਪ੍ਰੀਤ ਸਿੰਘ, ਭੋਆ (ਰਿਜ਼.) ਤੋਂ ਰਾਕੇਸ਼ ਮਹਾਸ਼ਾ, ਪਠਾਨਕੋਟ ਤੋਂ ਜਿਓਤੀ ਭੀਮ, ਦੀਨਾਨਗਰ (ਰਿਜ਼.) ਤੋਂ ਕਮਲਜੀਤ ਚਾਵਲਾ, ਕਪੂਰਥਲਾ ਤੋਂ ਦਵਿੰਦਰ ਸਿੰਘ ਢੱਪਈ, ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ, ਟਾਂਡਾ ਉੜਮੁੜ ਤੋਂ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਤੋਂ ਵਰਿੰਦਰ ਪ੍ਰਹਰ, ਆਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬੱਸੀ ਪਠਾਣਾ (ਰਿਜ਼) ਤੋਂ ਸ਼ਿਵ ਕੁਮਾਰ ਕਲਿਆਣ ਅਤੇ ਰਾਏਕੋਟ (ਰਿਜ਼.) ਹਲਕੇ ਤੋਂ ਬਲਵਿੰਦਰ ਸਿੰਘ ਸੰਧੂ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਗੜੀ ਨੇ ਦੱਸਿਆ ਕਿ ਬਾਕੀ ਰਹਿੰਦੇ ਹਲਕਿਆਂ ਤੋਂ ਵੀ ਇਕ-ਦੋ ਦਿਨਾਂ ’ਚ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਯੂਥ ਅਕਾਲੀ ਦਲ ਨੇ ਭਗੀਰਥ ਗਿੱਲ ਲੋਪੋਂ ਨੂੰ SAD ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ED ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਦਾ ਕੀਤਾ ਰੁਖ਼, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਛਾਪੇਮਾਰੀ
NEXT STORY