ਸ੍ਰੀ ਚਮਕੌਰ ਸਾਹਿਬ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸ੍ਰੀ ਚਮਕੌਰ ਸਾਹਿਬ ਸੀਟ ਤੋਂ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਐੱਸ. ਐੱਸ. ਪੀ. ਹਰਮੋਹਨ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੀਟ ਤੋਂ ਉਨ੍ਹਾਂ ਦਾ ਮੁਕਾਬਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਣ ਦੀ ਪੂਰੀ ਸੰਭਾਵਨਾ ਹੈ। ਇਹ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਇੱਥੋਂ ਤਿੰਨ ਵਾਰ ਜਿੱਤ ਹਾਸਲ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਚੋਣਾਂ ਲਈ 'ਭਾਜਪਾ' ਨੇ ਝੋਕੀ ਪੂਰੀ ਤਾਕਤ, ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਖੁੱਲ੍ਹ ਕੇ ਠੋਕੇਗੀ ਤਾਲ
ਇਸ ਵਾਰ ਮੁੱਖ ਮੰਤਰੀ ਚੰਨੀ ਨੂੰ ਇੱਥੋਂ ਟਿਕਟ ਮਿਲਣ 'ਤੇ ਹਰਮੋਹਨ ਸਿੰਘ ਸੰਧੂ ਦਾ ਸਿੱਧਾ ਮੁਕਾਬਲਾ ਉਨ੍ਹਾਂ ਨਾਲ ਹੋਵੇਗਾ। ਸ਼੍ਰੋਮਣੀ ਅਕਾਲੀ ਦਲ-ਬਸਪਾ ਵਿਚਕਾਰ ਗਠਜੋੜ ਹੋਣ 'ਤੇ ਸ੍ਰੀ ਚਮਕੌਰ ਸਾਹਿਬ ਸੀਟ ਬਸਪਾ ਦੇ ਖਾਤੇ 'ਚ ਆਈ ਹੈ, ਜਿੱਥੋਂ ਬਸਪਾ ਵੱਲੋਂ ਹਰਮੋਹਨ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਦੱਸਣਯੋਗ ਹੈ ਕਿ ਹਰਮੋਹਨ ਸਿੰਘ ਸੰਧੂ ਐੱਸ. ਐੱਸ. ਪੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਮੋਗਾ 'ਚ ਅਕਾਲੀ ਦਲ ਦੀ ਇਤਿਹਾਸਕ ਰੈਲੀ ਅੱਜ, ਦੂਰ-ਦੁਰਾਡੇ ਤੋਂ ਪੁੱਜੇ ਵਰਕਰ
ਟਿਕਟ ਨਾ ਮਿਲਣ ਦੇ ਕਾਰਨ ਹਰਮੋਹਨ ਸਿੰਘ ਸੰਧੂ ਅਕਾਲੀ ਦਲ ਤੋਂ ਸਖ਼ਤ ਨਾਰਾਜ਼ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਸ੍ਰੀ ਚਮਕੌਰ ਸਾਹਿਬ ਸੀਟ ਬਸਪਾ ਦੇ ਖਾਤੇ 'ਚ ਜਾਣ ਮਗਰੋਂ ਹਰਮੋਹਨ ਸਿੰਘ ਸੰਧੂ ਬਸਪਾ ਦੇ ਹਾਥੀ 'ਤੇ ਸਵਾਰ ਹੋ ਗਏ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਪਹਿਲਾਂ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਬਸਪਾ ਆਪਣੇ ਕੈਡਰ 'ਚੋਂ ਕਿਸੇ ਨੂੰ ਇਸ ਸੀਟ ਤੋਂ ਟਿਕਟ ਦੇਵੇਗੀ ਪਰ ਅਖ਼ੀਰ 'ਚ ਹਰਮੋਹਨ ਸਿੰਘ ਸੰਧੂ ਨੂੰ ਪਾਰਟੀ ਨੂੰ ਟਿਕਟ ਦਿੱਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਝੇ ਦੀ ਮੈਂ ਜੰਮੀ ਜਾਈ : ਹਰਨਾਜ਼ ਕੌਰ ਸੰਧੂ
NEXT STORY