ਜਲੰਧਰ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਦੇਸ਼ 'ਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।
ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਪਾਰਟੀ ਵੱਲੋਂ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਅਗਵਾਈ ਅਤੇ ਪਾਰਟੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਲੰਧਰ ਤੋਂ ਬਲਵਿੰਦਰ ਕੁਮਾਰ ਅਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਤਾਰਿਆ ਮੈਦਾਨ 'ਚ
ਇਸ ਮੁਤਾਬਕ ਜਲੰਧਰ ਤੋਂ ਹੁਣ ਬਲਵਿੰਦਰ ਕੁਮਾਰ ਭਾਜਪਾ ਦੇ ਸੁਸ਼ੀਲ ਰਿੰਕੂ ਨੂੰ ਟੱਕਰ ਦੇਣਗੇ, ਜਦਕਿ ਕਾਂਗਰਸ ਵੱਲੋਂ ਇਸ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਉਮੀਦਵਾਰ ਐਲਾਨਣ ਦੇ ਚਰਚੇ ਚੱਲ ਰਹੇ ਹਨ। 'ਆਪ' ਅਤੇ ਅਕਾਲੀ ਦਲ ਵੱਲੋਂ ਇਸ ਹਲਕੇ ਤੋਂ ਹਾਲੇ ਕੋਈ ਵੀ ਉਮੀਦਵਾਰ ਐਲਾਨਿਆ ਨਹੀਂ ਗਿਆ ਹੈ।
ਦੂਜੇ ਪਾਸੇ ਪਟਿਆਲਾ ਤੋਂ ਪਾਰਟੀ ਦੇ ਜਗਜੀਤ ਸਿੰਘ ਛੜਬੜ ਭਾਜਪਾ ਦੀ ਪਰਨੀਤ ਕੌਰ, 'ਆਪ' ਦੇ ਮੰਤਰੀ ਡਾ. ਬਲਬੀਰ ਸਿੰਘ ਤੇ ਅਕਾਲੀ ਦਲ ਦੇ ਐੱਨ.ਕੇ. ਸ਼ਰਮਾ ਨਾਲ ਮੁਕਾਬਲਾ ਕਰਨਗੇ। ਪਟਿਆਲਾ ਤੋਂ ਕਾਂਗਰਸ ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਹੋਏ ਨਾਰਾਜ਼- 'ਸਾਡੇ ਨਾਲ ਖੇਡੀ ਗਈ ਸਿਆਸਤ'
ਇਨ੍ਹਾਂ ਨਾਵਾਂ ਦੇ ਐਲਾਨ ਤੋਂ ਬਾਅਦ ਪਾਰਟੀ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਬਾਕੀ ਸੀਟਾਂ ਤੋਂ ਵੀ ਉਮੀਦਵਾਰਾਂ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਹੋਏ ਨਾਰਾਜ਼- 'ਸਾਡੇ ਨਾਲ ਖੇਡੀ ਗਈ ਸਿਆਸਤ'
NEXT STORY