ਤਲਵੰਡੀ ਸਾਬੋ (ਮੁਨੀਸ਼)— ਬਹੁਜਨ ਸਮਾਜ ਪਾਰਟੀ ਦੇ ਹੱਕ ਵਿਚ ਦੇਸ਼ 'ਚ ਮਾਹੌਲ ਬਣ ਰਿਹਾ ਹੈ, ਜਿਸ ਨੂੰ ਦੇਖਦਿਆਂ ਪਾਰਟੀ ਦਿੱਲੀ ਵਿਚ ਸਾਰੀਆਂ 70 ਸੀਟਾਂ 'ਤੇ ਵਿਧਾਨ ਸਭਾ ਚੋਣ ਲੜੇਗੀ। 2022 ਵਿਚ ਪੰਜਾਬ ਵਿਚ ਚੋਣਾਂ ਲਈ ਗਠਜੋੜ ਦਾ ਫੈਸਲਾ ਪਾਰਟੀ ਮੁਖੀ ਭੈਣ ਮਾਇਆਵਤੀ ਕਰਨਗੇ। ਉਕਤ ਵਿਚਾਰ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਨੇ ਸੂਬੇ ਦੀ ਮਾੜੀ ਹਾਲਤ ਲਈ ਪੁਰਾਣੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਦੱਸਿਆ।
ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਮਾਲਵੇ 'ਚ ਮਾਘੀ ਦਾ ਦੂਜਾ ਵੱਡਾ ਜੋੜ ਮੇਲਾ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੁੰਦਾ ਹੈ। ਇਸ ਮੇਲੇ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ, ਉਥੇ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਸਿਆਸੀ ਕਾਨਫਰੰਸ ਕੀਤੀ ਗਈ।
ਰੱਬ ਆਸਰੇ ਚੱਲ ਰਿਹਾ ਅਕਾਲੀ-ਭਾਜਪਾ ਗਠਜੋੜ : ਧਰਮਸੌਤ
NEXT STORY