ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚੱਲ ਰਹੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਗੱਲਬਾਤ ਕਰਦਿਆਂ ਕੀਤੀਆਂ। ਸੁਖਬੀਰ ਸਿੰਘ ਬਾਦਲ ਅਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਫ਼ਦ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ’ਤੇ ਜਨਮ ਅਸਥਾਨ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ-ਅਡਾਨੀ ਮਾਮਲੇ 'ਤੇ ਵਿੱਤ ਮੰਤਰੀ ਸੀਤਾਰਮਨ ਨੇ ਦਿੱਤਾ ਜਵਾਬ, ਕਿਹਾ-ਇਸ ਨਾਲ ਦੇਸ਼ ਦੇ ਅਕਸ ਨੂੰ ਕੋਈ ਨੁਕਸਾਨ ਨਹੀਂ
ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਫਲਸਫਾ ਅੱਜ ਵੀ ਓਨੀ ਹੀ ਮਹੱਤਤਾ ਰੱਖਦਾ ਹੈ, ਜਿੰਨੀ 500 ਸਾਲ ਪਹਿਲਾਂ ਰੱਖਦਾ ਸੀ ਤੇ ਅੱਜ ਦੇ ਸਮੇਂ ਵਿਚ ਇਸਦੀ ਬਹੁਤ ਲੋੜ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਸਿੱਖ ਧਰਮ ਅਤੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਰਵਿਦਾਸ ਜੀ ਦੇ ਫਲਸਫੇ ’ਤੇ ਚੱਲ ਰਹੇ ਹਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵਾਂਗ ਸਿੱਖ ਧਰਮ ਵਿਚ ਵੀ ਆਪਣੇ ਆਪ ਨੂੰ ਅਹਿਮੀਅਤ ਦੇਣ ਦੀ ਥਾਂ ਮਨੁੱਖਤਾ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸੇ ਤਰੀਕੇ ਹਮੇਸ਼ਾ ਅਕਾਲੀ ਦਲ ਸਮਾਨਤਾ ਤੇ ਸਮਾਜਿਕ ਨਿਆਂ ਲਈ ਹਮੇਸ਼ਾ ਡਟਿਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਡੇਰਾ ਬੱਲਾਂ ਨਾਲ ਲੰਬੀ ਸਾਂਝ ਦਾ ਜ਼ਿਕਰ ਕਰਦਿਆਂ ਸੁਖਬੀਰ ਨੇ ਕਿਹਾ ਕਿ ਬਾਦਲ ਸਾਹਿਬ ਹਮੇਸ਼ਾ ਸਾਰੇ ਧਰਮਾਂ ਨੂੰ ਸਤਿਕਾਰ ਦੇਣ ਵਿਚ ਵਿਸ਼ਵਾਸ ਰੱਖਦੇ ਸਨ। ਇਸੇ ਤਰੀਕੇ ਉਨ੍ਹਾਂ ਵੀ ਇਹ ਯਕੀਨੀ ਬਣਾਇਆ ਹੈ ਕਿ ਸਾਰੇ ਧਰਮਾਂ ਦੇ ਪਵਿੱਤਰ ਦਿਵਸ ਸੂਬੇ ਵਿਚ ਮਨਾਏ ਜਾਣ।
ਇਹ ਵੀ ਪੜ੍ਹੋ-Paytm ਨੇ ਕੀਤੀ ਮੁਨਾਫੇ ਦੀ ਘੋਸ਼ਣਾ, CEO ਵਿਜੇ ਸ਼ੇਖਰ ਸ਼ਰਮਾ ਨੇ ਆਖ਼ੀ ਇਹ ਗੱਲ
ਸੁਖਬੀਰ ਨੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਜਨਮ ਅਸਥਾਨ ਵਿਖੇ ਨਤਮਸਤਕ ਹੋਣ ਪਹੁੰਚੀ ਸੰਗਤ ਨਾਲ ਵੀ ਗੱਲਬਾਤ ਕੀਤੀ ਤੇ ਲੰਗਰ ਛਕਿਆ। ਵਫ਼ਦ ਵਿਚ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਪਵਨ ਕੁਮਾਰ ਟੀਨੂੰ, ਬਲਦੇਵ ਖਹਿਰਾ, ਗੁਰਪ੍ਰਤਾਪ ਵਡਾਲਾ, ਕਬੀਰ ਦਾਸ, ਬਸਪਾ ਦੇ ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰਪਾਲ, ਅਵਤਾਰ ਸਿੰਘ ਕਰੀਮਪੁਰੀ, ਗੁਰਲਾਲ ਸੇਲਾ ਤੇ ਅਜੀਤ ਸਿੰਘ ਭੈਣੀ ਵੀ ਸ਼ਾਮਲ ਸਨ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਚੋਰਾਂ ਦੇ ਹੌਂਸਲੇ ਬੁਲੰਦ: ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਉਡਾਇਆ
NEXT STORY