ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਸਰਕਾਰ ਵਲੋਂ ਅੱਜ ਬਜਟ ਪੇਸ਼ ਕੀਤਾ ਗਿਆ, ਉਸ ਸਬੰਧੀ ਪ੍ਰਤੀਕਿਰਿਆ ਜਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਬਜਟ ਕਿਸਾਨੀ ਲਈ ਬਹੁਤ ਨਿਰਾਸ਼ਾਜਨਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਸਾਰਾਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਤਿੰਨ ਸਾਲ ਬੀਤਣ ਦੇ ਬਾਵਜੂਦ ਇਹ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਲੱਖੋਵਾਲ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੋ ਬਜਟ ਪੇਸ਼ ਕੀਤਾ ਉਸ ਵਿਚ ਵੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਵਲ 2 ਹਜ਼ਾਰ ਕਰੋੜ ਰਾਖਵਾਂ ਰੱਖਿਆ ਗਿਆ, ਜਦੋਂਕਿ ਪੰਜਾਬ ਦੇ ਕਿਸਾਨਾਂ 'ਤੇ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਨੂੰ ਪੂਰਾ ਕਰਕੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਨਹੀਂ ਤਾਂ ਕਿਸਾਨ ਯੂਨੀਅਨ ਇਸ ਕਰਜ਼ਾ ਮੁਆਫ਼ੀ ਲਈ ਸਰਕਾਰ ਖਿਲਾਫ਼ ਆਪਣਾ ਸੰਘਰਸ਼ ਤੇਜ਼ ਕਰੇਗੀ।
ਪਹਿਲਾਂ ਕੀਤੀ ਦੋਸਤੀ ਫਿਰ ਪਿਸਤੌਲ ਦੀ ਨੋਕ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ
NEXT STORY