ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਵੀ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ 'ਅਨਾਜ ਮੰਡੀਆਂ'

ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਬਜਟ, 2021 ਦੀਆਂ ਕਾਪੀਆਂ ਵੀ ਸਾੜੀਆਂ। ਅਕਾਲੀ ਵਿਧਾਇਕਾਂ ਨੇ ਮਹਿੰਗਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਜੰਮ ਕੇ ਘੇਰਿਆ।
ਇਹ ਵੀ ਪੜ੍ਹੋ : ਸਹੁਰਿਆਂ ਦੇ ਅਸਲੀ ਰੰਗ ਨੇ ਮਿੱਟੀ 'ਚ ਰੋਲ੍ਹੀਆਂ ਨਵ-ਵਿਆਹੁਤਾ ਦੀਆਂ ਸਦਰਾਂ, ਅੱਕ ਕੇ ਚੁਣਿਆ ਮੌਤ ਦਾ ਰਾਹ

ਇਸ ਦੌਰਾਨ ਮਜੀਠੀਆ ਨੇ ਸਰਕਾਰ ਨੂੰ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਭੱਤੇ ਅਤੇ ਬਕਾਇਆ ਉਨ੍ਹਾਂ ਨੂੰ ਵਾਪਸ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਹੋਵੇ। ਇਸ ਮੌਕੇ ਮਜੀਠੀਆ ਨੇ ਆਂਗਨਵਾੜੀ ਮੁਲਾਜ਼ਮਾਂ ਨਾਲ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਗਈ।

ਨੋਟ : ਬਜਟ ਇਜਲਾਸ ਦੇ ਆਖ਼ਰੀ ਦਿਨ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਬਾਰੇ ਦਿਓ ਆਪਣੀ ਰਾਏ
ਨੌਜਵਾਨਾਂ ਨੂੰ ਨਸ਼ਾ ਛੱਡਣ ਵਾਲੀ ਦਵਾਈ ਨਾ ਮਿਲਣ ਕਾਰਨ ਹਸਪਤਾਲ ’ਚ ਮਚੀ ਹਾਹਾਕਾਰ
NEXT STORY