ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 15 ਮਾਰਚ ਤੱਕ ਚੱਲੇਗਾ। ਇਸ ਦਰਮਿਆਨ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ 'ਚ ਮੌਜੂਦਾ 16ਵੀਂ ਵਿਧਾਨ ਸਭਾ ਦਾ ਬਜਟ ਭਲਕੇ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
ਭਾਸ਼ਣ ਮਗਰੋਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 2 ਅਤੇ 3 ਮਾਰਚ ਨੂੰ (ਸ਼ਨੀਵਾਰ, ਐਤਵਾਰ) ਦੀ ਛੁੱਟੀ ਰਹੇਗੀ। 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। 5 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸ 'ਤੇ 6 ਮਾਰਚ ਨੂੰ ਬਹਿਸ ਹੋਵੇਗੀ।
ਇਹ ਵੀ ਪੜ੍ਹੋ : CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸੁਖਬੀਰ ਤੇ ਸਿੱਧੂ ਸਣੇ ਮਜੀਠੀਆ ਨੂੰ ਵੀ ਕਰ ਦਿੱਤਾ ਵੱਡਾ ਚੈਲੰਜ (ਵੀਡੀਓ)
7 ਅਤੇ 8 ਮਾਰਚ ਨੂੰ ਸਰਕਾਰੀ ਕੰਮਕਾਜ ਅਤੇ ਹੋਰ ਬੈਠਕਾਂ ਹੋਣਗੀਆਂ। ਫਿਰ 9 ਅਤੇ 10 ਮਾਰਚ (ਸ਼ਨੀਵਾਰ, ਐਤਵਾਰ) ਨੂੰ ਛੁੱਟੀ ਰਹੇਗੀ। ਇਸ ਤੋਂ ਬਾਅਦ ਬਾਕੀ ਦਿਨਾਂ 'ਚ ਵਿਧਾਨਿਕ ਕੰਮਕਾਜ ਕੀਤੇ ਜਾਣਗੇ ਅਤੇ ਕਈ ਤਰ੍ਹਾਂ ਦੇ ਬਿੱਲ ਵੀ ਪਾਸ ਕੀਤੇ ਜਾਣਗੇ। 15 ਮਾਰਚ ਤੱਕ ਚੱਲਣ ਵਾਲੇ ਬਜਟ ਇਜਲਾਸ ਦੌਰਾਨ 5 ਛੁੱਟੀਆਂ ਹੋਣਗੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ ਦਲ ਦਾ ਭਾਜਪਾ ਨਾਲ ਨਹੀਂ ਹੋਵੇਗਾ ਗਠਜੋੜ ! ਬਿਆਨਾਂ ਨੇ ਛੇੜੀ ਚਰਚਾ
NEXT STORY