ਚੰਡੀਗੜ੍ਹ, (ਸ਼ਰਮਾ)- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 2021-22 ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਅੱਜ ਇਥੋਂ ਜਾਰੀ ਇੱਕ ਬਿਆਨ ਵਿਚ ਮੰਤਰੀ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 (ਆਈ.ਬੀ.ਡੀ.ਪੀ.-2017) ਨੇ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਨਿਵੇਸ਼ਕ ਸਮਰਥਕੀ ਮਾਹੌਲ ਸਿਰਜਿਆ। ਇਸ ਅਗਾਂਹਵਧੂ ਨੀਤੀ ਦੇ ਸਿੱਟੇ ਵਜੋਂ ਰਾਜ ਨੂੰ 1,726 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਤਹਿਤ ਪਿਛਲੇ 4 ਸਾਲਾਂ ਵਿਚ ਲਗਭਗ 71,262 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਹੋਏ ਅਤੇ ਕਰੀਬ 2.7 ਲੱਖ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ। ਉਨ੍ਹਾਂ ਕਿਹਾ ਕਿ 2021-22 ਵਿਚ ਪੰਜਾਬ ਵਿਚ ਸਟਾਰਟ-ਅਪਸ ਨੂੰ ਵਿੱਤੀ ਸਹਾਇਤਾ ਦੇਣ ਤਹਿਤ 10 ਕਰੋੜ ਰੁਪਏ ਦੇ ਪ੍ਰਸਤਾਵ ਨਾਲ ਉਦਯੋਗਾਂ ਦੀ ਸਥਾਪਨਾ ਵਿਚ ਹੋਰ ਗਤੀਸ਼ੀਲਤਾ ਮਿਲੇਗੀ।
ਪੀ ਕਲੱਬ ਮਾਨਸਾ ਅਤੇ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਨੇ ਮਹਿਲਾ ਅਧਿਕਾਰੀਆਂ ਦਾ ਕੀਤਾ ਸਨਮਾਨ
NEXT STORY