ਲੁਧਿਆਣਾ (ਹਿਤੇਸ਼)- ਬੁੱਢੇ ਨਾਲੇ ’ਚ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਬਣ ਰਹੇ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਖਿਲਾਫ ਨਗਰ ਨਿਗਮ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ, ਜਿਨ੍ਹਾਂ ਨੂੰ ਬੁੱਢੇ ਨਾਲੇ ’ਚ ਗੋਹਾ ਸੁੱਟਣ ਤੋਂ ਰੋਕਣ ਲਈ 2 ਦਿਨ ਦੀ ਮੋਹਲਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਬਿਜਲੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੇ ਨਾਲ ਸੀਲਿੰਗ ਦੀ ਪੁਖਤਾ ਕਾਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਬੰਦ ਹੋ ਸਕਦੀ ਹੈ ਸਰਕਾਰੀ ਕਣਕ! ਲੋਕਾਂ ਨੂੰ ਸਤਾਉਣ ਲੱਗਾ ਡਰ
ਹਾਲਾਂਕਿ ਇਸ ਤੋਂ ਪਹਿਲਾਂ ਗੋਹੇ ਦੀ ਡਿਸਪੋਜ਼ਲ ਦੇ ਬਦਲਵੇਂ ਪ੍ਰਬੰਧ ਕਰਨ ਲਈ ਹੈਬੋਵਾਲ ਅਤੇ ਤਾਜਪੁਰ ਰੋਡ ਸਥਿਤ ਡੇਅਰੀ ਮਾਲਕਾਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ, ਜਿਸ ਦੇ ਲਈ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਵੱਲੋਂ ਸੋਮਵਾਰ ਨੂੰ ਹੋਈ ਮੀਟਿੰਗ ਦੌਰਾਨ ਟੀਮਾਂ ਬਣਾਈਆਂ ਗਈਆਂ ਹਨ, ਜਿਸ ਵਿਚ ਓ. ਐਂਡ ਐੱਮ. ਸੈੱਲ ਦੇ ਨਾਲ ਪੀ. ਪੀ. ਸੀ. ਬੀ., ਸੀਵਰੇਜ ਬੋਰਡ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਬਣੇ ਪੰਚਾਇਤ ਮੰਤਰੀ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਪਹਿਲਾ ਬਿਆਨ
NEXT STORY