ਬੁਢਲਾਡਾ (ਬਾਂਸਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਸਾਰ ਭਰ ਵਿਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਲਈ ਬਲਾਕ ਬੁਢਲਾਡਾ ਦੇ 85 ਸਰਪੰਚਾਂ ਨੂੰ ਸੱਦਾ ਪੱਤਰ ਭੇਜਦਿਆਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਅਕਾਲਪੂਰਖ ਨੇ ਸਾਨੂੰ ਆਪਣੇ ਜੀਵਨ ਵਿਚ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਦਾ ਮੌਕਾ ਬਖਸ਼ਿਆ ਹੈ। ਉਨ੍ਹਾਂ 5 ਤੋਂ 12 ਨਵੰਬਰ ਤੱਕ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕਿਹਾ ਹੈ।
ਮੁੱਖ ਮੰਤਰੀ ਵੱਲੋਂ ਸਰਪੰਚਾਂ ਨੂੰ ਭੇਜੇ ਗਏ ਸੱਦਾ ਪੱਤਰ ਨੂੰ ਬਲਾਕ ਬੁਢਲਾਡਾ ਦੀ ਬੀ. ਡੀ. ਪੀ. ਓ. ਸ਼੍ਰੀਮਤੀ ਭਗਵੰਤ ਕੋਰ ਸੋਢੀ ਨੇ ਹਰ ਸਰਪੰਚ ਕੋਲ ਪਹੁੰਚਾ ਦਿੱਤਾ ਹੈ। ਭਗਵੰਤ ਕੋਰ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਨਿੱਜੀ ਸੱਦਾ ਪੱਤਰ ਤੋਂ ਇਲਾਵਾ ਪ੍ਰੋਗਰਾਮ ਦੀ ਸਮਾਂ ਸਾਰਨੀ ਵੀ ਵੱਖਰੇ ਤੌਰ 'ਤੇ ਭੇਜੀ ਗਈ ਹੈ ਅਤੇ ਉਹ ਵੀ ਸਰਪੰਚਾਂ ਤੱਕ ਪਹੁੰਚਾ ਦਿੱਤੀ ਗਈ ਹੈ।
ਮੰਡ ਕੁੱਲਾ 'ਚ ਬਿਆਸ ਦਰਿਆ ਕੰਢੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਅੱਜ ਤੋਂ ਸ਼ੁਰੂ
NEXT STORY