ਬੁਢਲਾਡਾ (ਮਨਜੀਤ) - ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਸਵੇਰੇ ਸ਼ਾਮ ਲੋੜ ਸਮੇਂ ਬਿਜਲੀ ਦੇ ਕੱਟ ਲੱਗਣ ਕਾਰਨ ਆਮ ਲੋਕਾਂ ਦਾ ਜਿਉਂਣਾ ਦੁੱਭਰ ਕੀਤਾ ਹੋਇਆ ਹੈ। ਇਸ ਸੰਬੰਧੀ ਪਿੰਡ ਅਹਿਮਦਪੁਰ ਦੇ ਭਾਈ ਘਨੱਈਆ ਲੋਕ ਸੇਵਾ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਗੋਪੀ, ਬਲਜਿੰਦਰ ਸਿੰਘ ਚਹਿਲ, ਗੁਰਸੇਵਕ ਸਿੰਘ ਜਵੰਧਾ, ਕਰਮਜੀਤ ਸਿੰਘ ਮਸੌਣ ਨੇ ਦੱਸਿਆ ਕਿ ਸਵੇਰੇ-ਸ਼ਾਮ ਬਿਜਲੀ ਦੀ ਲੋੜ ਸਮੇਂ ਬਿਜਲੀ ਦੇ ਲੱਗਦੇ ਕੱਟਾਂ ਨੇ ਖਾਣ-ਪੀਣ ਅਤੇ ਨਹਾਉਣ-ਧਾਉਣ ਸਮੇਂ ਬਿਜਲੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਿਜਲੀ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਸਵੇਰੇ ਸ਼ਾਮ ਲੱਗਣ ਵਾਲੇ ਕੱਟ ਬੰਦ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 10 ਸਾਲ ਅਜਿਹੇ ਬਿਜਲੀ ਦੇ ਕੱਟ ਕਦੇ ਨਹੀਂ ਲੱਗੇ। ਇਸ ਲਈ ਸਰਕਾਰ ਨੂੰ ਬਿਜਲੀ ਪ੍ਰਬੰਧਾਂ 'ਚ ਸੁਧਾਰ ਕਰਨਾ ਚਾਹੀਦਾ ਹੈ।
ਗਣਤੰਤਰਤਾ ਦਿਵਸ ਪ੍ਰੋਗਰਾਮ ਦੌਰਾਨ ਗੰਨਮੈਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
NEXT STORY