ਬੁਢਲਾਡਾ (ਬਾਂਸਲ) : ਇੱਥੋਂ ਨਜ਼ਦੀਕ ਪਿੰਡ ਦਰੀਆਪੁਰ ਖੁਰਦ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਇਸ 'ਤੇ ਪੁਲਸ ਨੇ 36 ਘੰਟਿਆਂ ਵਿਚ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਵਿੱਚੋਂ 3 ਨੂੰ ਕਾਬੂ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮਾਨਸਾ ਭਾਗੀਰਥ ਸਿੰਘ ਮਿਨਾ ਨੇ ਦੱਸਿਆ ਕਿ ਇਸ ਅੰਨ੍ਹੇ ਕੱਤਲਕਾਂਡ ਨੂੰ ਵੱਖ-ਵੱਖ ਪਹਿਲੂਆਂ 'ਤੇ ਕੰਮ ਕਰਦਿਆਂ ਪੁਲਸ ਨੇ ਬੜੀ ਮੁਸਤੈਦੀ ਨਾਲ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕਤਲ ਸੁੰਨਸਾਨ ਜਗ੍ਹਾ 'ਤੇ ਇਕ ਯੋਜਨਾ ਤਹਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਮਤੀ ਸਿੰਘ ਦੇ ਭਰਾ ਹਰਦੀਪ ਸਿੰਘ ਦੇ ਮ੍ਰਿਤਕ ਰਾਜਦੀਪ ਦੀ ਭਰਜਾਈ ਨਾਲ ਨਾਜਾਇਜ਼ ਸੰਬੰਧ ਸਨ, ਰਾਜਦੀਪ ਅਕਸਰ ਉਸਦੇ ਭਰਾ ਹਰਦੀਪ ਸਿੰਘ ਨੂੰ ਟੋਕਦਾ ਸੀ ਜੋ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਗਿਆ ਸੀ। ਉਸਦੀ ਖੁਦਕੁਸ਼ੀ ਦਾ ਬਦਲਾ ਲੈਣ ਲਈ ਮਤੀ ਸਿੰਘ ਨੇ ਆਪਣੇ ਸਾਥੀਆਂ ਨਾਲ ਰਾਜਦੀਪ ਸਿੰਘ ਦੇ ਕਤਲ ਦੀ ਯੋਜਨਾ ਬਣਾਈ ਅਤੇ ਸੁੰਨਸਾਨ ਜਗ੍ਹਾ 'ਤੇ ਰਾਜਦੀਪ ਸਿੰਘ ਨੂੰ ਤੇਜ਼ਧਾਰ ਹਥਿਆਰਾਂ, ਰਾਡਾਂ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਬਚਪਨ ਤੋਂ ਰੱਖੀ ਰੰਜਿਸ਼ ਦਾ ਲਿਆ ਬਦਲਾ, ਦੋਹਰੇ ਕਤਲ ਕਾਂਡ ਨੇ ਹਿਲਾਇਆ ਪੰਜਾਬ-ਹਰਿਆਣਾ
ਇਸ 'ਤੇ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਤੀ ਸਿੰਘ, ਮਨਪ੍ਰੀਤ ਸਿੰਘ ਲਾਡੀ, ਮਨਪ੍ਰੀਤ ਜੱਗਾ ਡੋਨ ਦਰੀਆਪੁਰ ਖੁਰਦ ਨੂੰ ਗ੍ਰਿਫਤਾਰ ਕਰ ਲਿਆ ਅਤੇ 4 ਸਾਥੀ ਸੰਨੀ ਸਿੰਘ ਜੋ ਦਰੀਆਪੁਰ ਕਲਾ ਦਾ ਰਹਿਣ ਵਾਲਾ ਹੈ। ਅਜੇ ਪੁਲਸ ਦੀ ਗ੍ਰਿਫਤ ਤੋਂ ਦੂਰ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰਦਿਆਂ ਪੁਲਸ ਰਿਮਾਂਡ ਹਾਸਲ ਕਰ ਲਿਆ ਹੈ ਤਾਂ ਜੋ ਵਾਰਦਾਤ ਵਿਚ ਵਰਤੇ ਹਥਿਆਰਾਂ ਦੀ ਬਰਾਮਦਗੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ ਕੱਟੀਆਂ ਤਾਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ
NEXT STORY