ਬੁਢਲਾਡਾ,(ਮਨਜੀਤ)- ਪੰਜਾਬ ਸਟੇਟ 23ਵੀਂ ਵੁਸ਼ੂ ਚੈਪੀਅਨਸ਼ਿੱਪ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਹੋਈ। ਜਿਸ ਵਿੱਚ ਵੁਸ਼ੂ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਸ਼ਾਮ ਲਾਲ ਧਲੇਵਾਂ ਦੀ ਅਗਵਾਈ ਵਿੱਚ ਲੜਕੇ-ਲੜਕੀਆਂ ਦੀ ਜ਼ਿਲ੍ਹਾ ਮਾਨਸਾ ਦੀ ਟੀਮ ਨੇ ਭਾਗ ਲੈ ਕੇ ਆਲ ਓਵਰ ਪਹਿਲਾ ਸਥਾਨ ਪ੍ਰਾਪਤ ਕੀਤਾ। ਅੱਜ ਟੀਮ ਦਾ ਬੁਢਲਾਡਾ ਵਿਖੇ ਪਹੁੰਚਣ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਬਲਿਕ ਸਕੂਲ ਬੁਢਲਾਡਾ ਵਿਖੇ ਟੀਮ ਦਾ ਸ਼੍ਰੀ ਸ਼ਾਮ ਲਾਲ ਧਲੇਵਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਮਨਪਸੰਦ ਦੀਆਂ ਖੇਡਾਂ ਖੇਡਣੀਆਂ ਚਾਹੀਦੀਆਂ ਹਨ। ਸ਼ਾਮ ਲਾਲ ਧਲੇਵਾਂ ਨੇ ਦੱਸਿਆ ਕਿ ਇਸ ਟੀਮ ਨੇ 11 ਗੋਲਡ ਮੈਡਲ, 8 ਸਿਲਵਰ ਮੈਡਲ ਅਤੇ 8 ਬ੍ਰਾਊਂਜ ਮੈਡਲ ਜਿੱਤ ਕੇ ਜ਼ਿਲ੍ਹਾ ਮਾਨਸਾ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦਾ ਤੰਦਰੁਸਤੀ ਨਾਲ ਗਹਿਰਾ ਸੰਬੰਧ ਹੈ ਅਤੇ ਹੋਰ ਨੌਜਾਵਾਨਾਂ ਨੂੰ ਵੀ ਇਸ ਤੋਂ ਪ੍ਰੇਰਿਤ ਹੋ ਕੇ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਇਸ ਨੂੰ ਪੜ੍ਹਾਈ ਦੇ ਨਾਲ-ਨਾਲ ਵੀ ਜਾਰੀ ਰੱਖਿਆ ਜਾ ਸਕਦਾ ਹੈ। ਇਸ ਲਈ ਨੌਜਵਾਨ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਟੀਮ ਨੇ 23 ਵੀਂ ਵੁਸ਼ੂ ਚੈਪੀਅਨਸ਼ਿੱਪ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਮਾਨਸਾ ਦਾ ਨਾਮ ਪੂਰੇ ਸੂਬੇ ਵਿੱਚ ਰੋਸ਼ਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਜਰਨਲ ਸੈਕਟਰੀ ਕਰਮਜੀਤ ਸਿੰਘ ਸਿੱਧੂ, ਮੈਂਬਰ ਪ੍ਰਿਤਪਾਲ ਸਿੰਘ, ਮੈਂਬਰ ਪਰਮਜੀਤ ਸਿੰਘ, ਮੈਂਬਰ ਅਮਨਦੀਪ ਸਿੰਘ, ਕੁਲਦੀਪ ਸਿੰਘ, ਸੋਨੀ ਸਿੰਘ ਵੀ ਮੌਜੂਦ ਸਨ।
ਮੁਕਤਸਰੀਆਂ ਨੇ ਜਮਾਨਤ ਜਬਤ ਕਰਵਾਉਣ 'ਚ ਸੱਤਾਧਾਰੀ ਧਿਰ ਸਮੇਤ ਕਿਸੇ ਪਾਰਟੀ ਨੂੰ ਨਾ ਬਖਸ਼ਿਆਂ
NEXT STORY