ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ’ਚ ਤੈਅ ਹੋ ਗਿਆ ਹੈ।
ਇਹ ਵੀ ਪੜ੍ਹੋ : ਵੋਟਰਾਂ ਲਈ ਅਹਿਮ ਖ਼ਬਰ : ਫੋਟੋ ਪਛਾਣ ਪੱਤਰ ਤੋਂ ਇਲਾਵਾ ਇਨ੍ਹਾਂ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਜਾਣੋ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਕਿਉਂ ਵਾਪਸ ਲਈ ਅਰਜ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਭਾਜਪਾ ਲਈ ਅੰਮ੍ਰਿਤਸਰ ਸੀਟ ਜਿੱਤਣਾ ਹੋਵੇਗਾ ਚੁਣੌਤੀਪੂਰਨ, ਹੁਣ ਤਕ 20 ਚੋਣਾਂ 'ਚੋਂ 6 ਵਾਰ ਹੀ ਮਿਲੀ ਜਿੱਤ
NEXT STORY