ਲੁਧਿਆਣਾ (ਹਿਤੇਸ਼) : ਇਥੋਂ ਦੇ ਡਾਬਾ ਰੋਡ ਸਥਿਤ ਮੁਕੰਦ ਸਿੰਘ ਨਗਰ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਕ ਉਸਾਰੀ ਅਧੀਨ ਬਿਲਡਿੰਗ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਫੈਕਟਰੀ ਦਾ ਲੈਂਟਰ ਅਚਾਨਕ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਦਾਜ਼ਨ ਮੁਤਾਬਕ ਲਗਭਗ 40 ਮਜ਼ਦੂਰ ਮਲਬੇ ਹੇਠਾਂ ਦੱਬੇ ਗਏ ਹਨ। ਮੌਕੇ ’ਤੇ ਮੌਜੂਦ ਅਧਿਕਾਰੀਆਂ ਮੁਤਾਬਕ ਇਸ ਹਾਦਸੇ ਵਿਚ ਹੁਣ ਤਕ 3 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਜਦਕਿ 37 ਲੋਕਾਂ ਨੂੰ ਮਲਬੇ ਹੇਠੋਂ ਕੱਢਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਮਿਲੀ ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤ ਦੇਖਣ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮਲਬਾ ਜ਼ਿਆਦਾ ਹੋਣ ਕਾਰਣ ਪ੍ਰਸ਼ਾਸਨ ਵਲੋਂ ਐੱਨ. ਡੀ. ਆਰ. ਐੱਫ. ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਐੱਨ. ਡੀ. ਆਰ. ਐੱਫ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ : ਭਿਆਨਕ ਅੰਜਾਮ ਤਕ ਪਹੁੰਚੇ ਪ੍ਰੇਮ ਸੰਬੰਧ, ਪ੍ਰੇਮਿਕਾ ਨੂੰ ਘਰ ਮਿਲਣ ਗਏ ਪ੍ਰੇਮੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਹਾਦਸੇ ਤੋਂ ਬਾਅਦ ਫੈਕਟਰੀ ਦਾ ਮਾਲਕ ਅਤੇ ਠੇਕੇਦਾਰ ਦੋਵੇਂ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਇਸ ਇਮਾਰਤ ਦਾ ਕੋਈ ਨਕਸ਼ਾ ਨਾ ਹੋਣ ਕਾਰਨ ਵੀ ਰਾਹਤ ਕਾਰਜ ਵਿਚ ਕੁਝ ਮੁਸ਼ਕਲ ਆ ਰਹੀ ਹੈ। ਉਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਮਾਰਤ ਦਾ ਲੈਂਟਰ ਚੱਕਣ ਲਈ ਲਗਭਗ 40 ਜੈੱਕ ਲਗਾਏ ਗਏ ਸਨ ਅਤੇ ਮਜ਼ਦੂਰਾਂ ਦੀ ਗਿਣਤੀ ਘੱਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਸੂਤਰਾਂ ਮੁਤਾਬਕ ਮਲਬੇ ਹੇਠਾਂ ਦੱਬੇ ਲੋਕਾਂ 'ਚ ਕੁਝ ਔਰਤ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਲੋਕਾਂ ਦੀ ਭੀੜ ਜੁੱਟ ਗਈ ਹੈ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ : ਮੁੰਡੇ ਨੂੰ ਵਿਦੇਸ਼ ਭੇਜਣ ਲਈ ਕੁੜੀ ਦੇ ਚੱਕਰ ’ਚ ਫਸਿਆ ਪਰਿਵਾਰ, 45 ਲੱਖ ਲਾਇਆ, ਫਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲਾਵਾਰਿਸ ਹਾਲਾਤ 'ਚ ਐਂਬੂਲੈਂਸ ਮਿਲਣ ਤੋਂ ਬਾਅਦ ਰੂਪਨਗਰ ਪੁੱਜੀ ਯੂ. ਪੀ. ਦੀ SIT ਦੀ ਟੀਮ
NEXT STORY