ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਨੂੰ ਕਾਨੂੰਨੀ ਮਾਨਤਾ ਦੇਣ ਸਬੰਧੀ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਸਵਾਲ ਕੀਤਾ ਗਿਆ। ਇਸ ਦਾ ਜਵਾਬ ਦਿੰਦੇ ਹੋਏ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਦੀਆਂ ਖੇਡਾਂ ਦੌਰਾਨ ਬੈਲਗੱਡੀਆਂ ਦੀ ਦੌੜਾਂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਨੋਟੀਫਾਈ ਕੀਤਾ ਗਿਆ ਹੈ। ਹੁਣ ਪਿੰਡ ਕਿਲਾ ਰਾਏਪੁਰ 'ਚ ਇਨ੍ਹਾਂ ਖੇਡਾਂ ਦੌਰਾਨ ਉਕਤ ਕਾਰਵਾਈ ਅਮਲ ਅਧੀਨ ਹੈ। ਵਿਭਾਗ ਵਲੋਂ ਕੁੱਤਿਆਂ ਦੀਆਂ ਦੌੜਾਂ ਲਈ ਕਾਨੂੰਨੀ ਸਥਿਤੀ 'ਤੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਲਾਲ ਡੋਰੇ ਅੰਦਰ ਆਉਂਦੇ ਪਲਾਟਾਂ ਦੇ ਕਬਜ਼ਾ ਧਾਰਕਾਂ ਲਈ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ
ਇਸ 'ਤੇ ਬੋਲਦਿਆਂ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਬਲਦਾਂ ਅਤੇ ਕੁੱਤਿਆਂ ਦੀ ਦੌੜ ਪੰਜਾਬ ਅਤੇ ਹਰਿਆਣਾ ਦੀ ਰਵਾਇਤੀ ਖੇਡ ਹੈ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਜੇਕਰ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਹੈ ਤਾਂ ਇਸ ਨੂੰ ਕਲੀਅਰ ਕੀਤਾ ਜਾਵੇ। ਇਸ ਦਾ ਜਵਾਬ ਦਿੰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਸਾਡੀਆਂ ਰਵਾਇਤੀ ਖੇਡਾਂ ਹਨ ਅਤੇ ਕੁੱਝ ਸਮਾਂ ਪਹਿਲਾਂ ਇਹੋ ਜਿਹੀ ਸ਼ਿਕਾਇਤ ਸੁਪਰੀਮ ਕੋਰਟ ਤੱਕ ਵੀ ਗਈ ਸੀ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਉਨ੍ਹਾਂ ਕਿਹਾ ਕਿ ਸਾਡਾ ਮਹਿਕਮਾ ਵੀ ਇਸ 'ਤੇ ਨਿਗਰਾਨੀ ਰੱਖੇਗਾ ਕਿ ਜਾਨਵਰਾਂ ਨੂੰ ਤੰਗ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਾਈਲ ਮੁੱਖ ਮੰਤਰੀ ਮਾਨ ਤੱਕ ਪਹੁੰਚ ਗਈ ਅਤੇ ਇਸ ਮੁੱਦੇ ਨੂੰ ਕਾਨੂੰਨੀ ਦਾਇਰੇ 'ਚ ਲਿਆ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਖੁੱਡੀਆਂ ਨੇ ਕਿਹਾ ਕਿ ਲੱਖਾਂ ਰੁਪਿਆਂ ਦੇ ਜਾਨਵਰ ਲੋਕ ਆਪਣੇ ਧੀਆਂ-ਪੁੱਤਰਾਂ ਵਾਂਗ ਪਾਲਦੇ ਹਨ ਅਤੇ ਉਨ੍ਹਾਂ ਦਾ ਮੁਕਾਬਲਾ ਵੀ ਕਰਵਾਉਣਾ ਚਾਹੁੰਦੇ ਹਨ। ਇਸ ਲਈ ਇਸ ਸਬੰਧੀ ਕਾਨੂੰਨੀ ਰਾਏ ਲੈ ਕੇ ਇਹ ਖੇਡਾਂ ਸ਼ੁਰੂ ਕਰਵਾਈਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਫ਼ੌਜ 'ਚ ਅਗਨੀਵੀਰ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ, ਜਲਦੀ ਕਰ ਲਓ ਇਹ ਕੰਮ
NEXT STORY