ਲੁਧਿਆਣਾ (ਵੈੱਬ ਡੈਸਕ/ਅਨਿਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਛੇੜੀ ਗਈ ਹੈ। ਇਸ ਤਹਿਤ ਹੁਣ ਸਰਕਾਰ ਵੱਲੋਂ ਬੁਲਡੋਜ਼ਰ ਐਕਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਬੀਤੀ ਦੇਰ ਰਾਤ ਲੁਧਿਆਣਾ ਦੇ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਨਸ਼ਾ ਤਸਕਰਾਂ 'ਤੇ ਪੰਜਾਬ ਸਰਕਾਰ ਨੇ ਇਕ ਵੱਡਾ ਐਕਸ਼ਨ ਲੈਂਦਿਆਂ ਨਸ਼ਾ ਤਸਕਰ ਦੇ ਘਰ 'ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਤੋੜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਜੋ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ, ਉਸ ਦੇ ਖ਼ਿਲਾਫ਼ ਸ਼ਖ਼ਸ ਨੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤਹਿਤ ਬੀਤੀ ਰਾਤ ਪਿੰਡ ਤਲਵੰਡੀ ਕਲਾਂ ਦੇ ਇਕ ਨਸ਼ਾ ਤਸਕਰ ਸੋਨੂੰ ਦੇ ਘਰ 'ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਨੂੰ ਪਿਛਲੇ ਤਕਰੀਬਨ 3 ਸਾਲਾਂ ਤੋਂ ਨਸ਼ਾ ਤਸਕਰੀ ਵਿਚ ਸ਼ਾਮਲ ਹੈ ਤੇ ਉਸ 'ਤੇ 6 FIR ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ Singer ਦੀ Thar ਨੇ 3 ਲੋਕਾਂ ਨੂੰ ਮਾਰੀ ਟੱਕਰ, ਗਰਭਵਤੀ ਔਰਤ ਵੀ ਆਈ ਲਪੇਟ 'ਚ, ਭੱਖਿਆ ਮਾਹੌਲ
NEXT STORY