ਲੁਧਿਆਣਾ (ਵੈੱਬ ਡੈਸਕ/ਰਾਜ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬੁਲਡੋਜ਼ਰ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੁਣ ਲੁਧਿਆਣਾ ਦੇ ਦੁਗਰੀ ਇਲਾਕੇ ਵਿਚ ਵੀ ਇਕ ਤਸਕਰ ਦਾ ਮਹਿਲ ਵਰਗਾ ਘਰ ਢਹਿ-ਢੇਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਇਸ ਕਾਰਵਾਈ ਦੀ ਅਗਵਾਈ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਚਹਿਲ ਵੱਲੋਂ ਕੀਤੀ ਗਈ। ਪੁਲਸ ਵੱਲੋਂ ਨਸ਼ਾ ਤਸਕਰ ਰਾਹੁਲ ਹੰਸ ਦੀ ਕੋਠੀ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਸ ਕੋਠੀ ਦੀ ਕੀਮਤ 47 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਨੂੰ ਪੁਲਸ ਵੱਲੋਂ ਮਿੱਟੀ ਵਿਚ ਮਿਲਾ ਦਿੱਤਾ ਗਿਆ ਹੈ। ਇਸ ਮੌਕੇ ਪੁਲਸ ਕਮਿਸ਼ਨਰ ਕੁਲਦੀਪ ਚਹਿਲ ਨੇ ਕਿਹਾ ਕਿ ਜਿਹੜੇ ਵੀ ਬੰਦੇ ਨਸ਼ਾ ਤਸਕਰੀ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਨੇ ਇਸ ਪੈਸੇ ਨਾਲ ਨਾਜਾਇਜ਼ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਜਾਰੀ ਰਹੇਗਾ ਬੁਲਡੋਜ਼ਰ ਐਕਸ਼ਨ: ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਕੁਲਦੀਪ ਚਹਿਲ ਨੇ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਦੀ ਹਦੂਦ ਅੰਦਰਰ ਪੈਂਦੀਆਂ 78 ਹੋਰ ਅਜਿਹੀਆਂ ਪ੍ਰਾਪਰਟੀਆਂ ਦੀ ਪਛਾਣ ਕੀਤੀ ਗਈ ਹੈ। ਇਸ ਮਾਮਲੇ ਵਿਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਦਾ ਜਵਾਬ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਢੰਗ ਨਾਲ ਅਤੇ ਨਿਯਮਾਂ ਮੁਤਾਬਕ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਹੈ ਕਿ ਜੋ ਵੀ ਇਸ ਧੰਦੇ ਨਾਲ ਜੁੜਿਆ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਕਰਾਂ ਨੇ ਡਰੱਗ ਮਨੀ ਨਾਲ ਬਣਾਈ ਗਈ ਪ੍ਰਾਪਰਟੀ ਤੇ ਲਈਆਂ ਗਈਆਂ ਗੱਡੀਆਂ ਨੂੰ ਜ਼ਬਤ ਵੀ ਕੀਤਾ ਜਾਵੇਗਾ ਤੇ ਢਹਿ-ਢੇਰੀ ਵੀ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਹੁਸ਼ਿਆਰਪੁਰ ਸਕੱਤਰੇਤ ਵਿਚ ਚੱਲੀ ਗੋਲ਼ੀ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
NEXT STORY