ਜਲੰਧਰ (ਸੋਨੂੰ, ਕੁੰਦਨ, ਪੰਕਜ)- ਨਗਰ ਨਿਗਮ ਅਤੇ ਪੁਲਸ ਨੇ ਜਲੰਧਰ ਦੇ ਥਾਣਾ 8 ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਹਰਦਿਆਲ ਨਗਰ ਵਿੱਚ ਮਸ਼ਹੂਰ ਨਸ਼ਾ ਤਸਕਰ ਵਿਜੇ ਕੁਮਾਰ ਉਰਫ਼ ਲੱਡੂ ਦੇ ਘਰ 'ਤੇ ਪੀਲਾ ਪੰਜਾ ਚਲਾਇਆ। ਨਗਰ ਨਿਗਮ ਨੇ ਪਹਿਲਾਂ ਹੀ ਵਿਜੇ ਕੁਮਾਰ ਉਰਫ਼ ਲੱਡੂ ਵਿਰੁੱਧ ਘਰ ਦੀ ਗੈਰ-ਕਾਨੂੰਨੀ ਉਸਾਰੀ ਲਈ ਨੋਟਿਸ ਜਾਰੀ ਕੀਤਾ ਸੀ ਪਰ ਕੋਈ ਸਪੱਸ਼ਟ ਜਵਾਬ ਨਾ ਮਿਲਣ 'ਤੇ ਨਗਰ ਨਿਗਮ ਨੇ ਪੁਲਸ ਪਾਰਟੀ ਨਾਲ ਮਿਲ ਕੇ ਕਾਰਵਾਈ ਕੀਤੀ। ਨਸ਼ਾ ਤਸਕਰ ਵਿਰੁੱਧ ਕਾਰਵਾਈ ਵੇਖ ਕੇ ਮੁਹੱਲਾ ਵਾਸੀ ਵੀ ਖ਼ੁਸ਼ ਹੋਏ ਅਤੇ ਉਨ੍ਹਾਂ ਨੇ ਵੀ ਸੁੱਖ ਦਾ ਸਾਹ ਲਿਆ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਅਮਰੀਕਾ 'ਚ ਮੌਤ

ਸੰਯੁਕਤ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਹਰਦਿਆਲ ਨਗਰ ਦੇ ਰਹਿਣ ਵਾਲੇ ਨਸ਼ਾ ਤਸਕਰ ਲੱਡੂ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ 20 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਲੱਡੂ ਨੇ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨਾਲ ਆਪਣੇ ਘਰ ਵਿੱਚ ਗੈਰ-ਕਾਨੂੰਨੀ ਉਸਾਰੀ ਕੀਤੀ ਸੀ। ਜਿਸ ਸਬੰਧੀ ਨਗਰ ਨਿਗਮ ਨੇ ਪਹਿਲਾਂ ਹੀ ਉਸ ਨੂੰ ਨੋਟਿਸ ਜਾਰੀ ਕਰ ਦਿੱਤਾ ਸੀ ਪਰ ਸਪੱਸ਼ਟ ਜਵਾਬ ਨਾ ਮਿਲਣ 'ਤੇ ਨਗਰ ਨਿਗਮ ਨੇ ਕਾਰਵਾਈ ਕਰਨ ਲਈ ਪੁਲਸ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਕਾਰਨ ਸੁਰੱਖਿਆ ਪ੍ਰਦਾਨ ਕਰਕੇ ਕਾਰਵਾਈ ਕੀਤੀ ਗਈ ਹੈ।


ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਚੈਕਿੰਗ ਮੁਹਿੰਮ, ਰੋਕ-ਰੋਕ ਚੈੱਕ ਕੀਤੀਆਂ ਗੱਡੀਆਂ
NEXT STORY